ਲੁਧਿਆਣਾ: ਖੰਨਾ ਦੇ ਜੀ.ਟੀ ਰੋਡ ‘ਤੇ ਅੱਜ ਵੱਡਾ ਹਾਦਸਾ ਵਾਪਰ ਗਿਆ। ਜਾਣਕਾਰੀ ਅਨੁਸਾਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਜਾ ਰਹੀ ਸਕੂਲੀ ਬੱਚਿਆਂ ਦੀ ਬੱਸ ਨਾਲ ਇਹ ਹਾਦਸਾ ਵਾਪਰਿਆ। ਟਾਇਰ ਫਟਣ ਕਾਰਨ ਇੱਕ ਟਰੱਕ ਨੇ ਸੜਕ ਦੇ ਕਿਨਾਰੇ ਖੜ੍ਹੀ ਬੱਸ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ। ਜਿਸ ਕਾਰਨ ਬੀਐਸ ਵਿੱਚ ਸਵਾਰ ਕਈ ਵਿਦਿਆਰਥੀ ਜ਼ਖ਼ਮੀ ਹੋ ਗਏ। ਟੱਕਰ ਇੰਨੀ ਜ਼ਬਰਦਸਤ ਸੀ ਕਿ ਬੱਸ ਦਾ ਪਿਛਲਾ ਹਿੱਸਾ ਬੁਰੀ ਤਰ੍ਹਾਂ ਨਾਲ ਨੁਕਸਾਨਿਆ ਗਿਆ।
ਪ੍ਰਕਾਸ਼ ਪੁਰਬ ‘ਤੇ ਦਰਬਾਰ ਸਾਹਿਬ ਜਾ ਰਹੇ ਸਕੂਲੀ ਬੱਚਿਆਂ ਨਾਲ ਹੋਇਆ ਹਾਦਸਾ, ਕਈ ਵਿਦਿਆਰਥੀ ਜ਼ਖਮੀ

school bus accident