Nation Post

ਪ੍ਰਕਾਸ਼ ਸਿੰਘ ਬਾਦਲ ਦਾ ਅੰਤਿਮ ਸੰਸਕਾਰ ਅੱਜ ਉਨ੍ਹਾਂ ਦੇ ਜੱਦੀ ਪਿੰਡ ਬਾਦਲ ‘ਚ ਹੋਵੇਗਾ,ਮੁੱਖ ਮੰਤਰੀ ਭਗਵੰਤ ਮਾਨ ਪੁੱਜਣਗੇ|

ਸਾਬਕਾ CM ਪ੍ਰਕਾਸ਼ ਸਿੰਘ ਬਾਦਲ ਦਾ ਅੰਤਿਮ ਸਸਕਾਰ ਅੱਜ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਵਿਖੇ ਹੋਵੇਗਾ। ਪਿੰਡ ਦੇ ਸ਼ਮਸ਼ਾਨਘਾਟ ਵਿੱਚ ਥਾਂ ਦੀ ਕਮੀ ਹੋਣ ਦੀ ਵਜ੍ਹਾ ਨਾਲ ਉਨ੍ਹਾਂ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਖੇਤਾਂ ਵਿੱਚ ਹੀ ਕੀਤਾ ਜਾਣਾ ਹੈ। ਅੱਜ ਦੁਪਹਿਰ 1 ਵਜੇ ਅੰਤਿਮ ਸਸਕਾਰ ਕੀਤਾ ਜਾਣਾ ਹੈ। ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਸਵੇਰੇ 9 ਵਜੇ ਤੋਂ ਦੁਪਹਿਰ 12 ਵਜੇ ਤੱਕ ਅੰਤਿਮ ਦਰਸ਼ਨਾਂ ਵਾਸਤੇ ਘਰ ‘ਚ ਹੀ ਰੱਖਿਆ ਜਾਣਾ ਹੈ।

ਪੰਜਾਬ ਦੇ CM ਭਗਵੰਤ ਮਾਨ ਵੀ ਪ੍ਰਕਾਸ਼ ਸਿੰਘ ਬਾਦਲ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਨ ਵਾਸਤੇ ਉਨ੍ਹਾਂ ਦੇ ਘਰ ਪੁੱਜਣਗੇ। ਅੰਤਿਮ ਸੰਸਕਾਰ ਦੇ ਮੌਕੇ ਤੇ ਵੱਡੇ ਸਿਆਸੀ ਆਗੂਆਂ ਦੇ ਪਹੁੰਚਣ ਦੀ ਸੰਭਾਵਨਾ ਨੂੰ ਦੇਖਦਿਆਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹੋਏ ਹਨ। ਪ੍ਰਕਾਸ਼ ਸਿੰਘ ਬਾਦਲ ਦਾ ਮੰਗਲਵਾਰ ਰਾਤ ਨੂੰ ਮੁਹਾਲੀ ਦੇ ਇੱਕ ਹਸਪਤਾਲ ਵਿੱਚ 95 ਸਾਲ ਦੀ ਉਮਰ ‘ਚ ਦੇਹਾਂਤ ਹੋ ਗਿਆ ਸੀ।

Exit mobile version