ਚੰਡੀਗੜ੍ਹ: ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਦੇ ਆਡੀਓ ਲੀਕ ਮਾਮਲੇ ‘ਤੇ ਸਿਆਸਤ ਮੱਚਦੀ ਜਾ ਰਹੀ ਹੈ। ਇਸ ਦੇ ਨਾਲ ਹੀ ਇਸ ‘ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਟਵੀਟ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਉਨ੍ਹਾਂ ਦੀ ਬਰਖਾਸਤਗੀ ਦੀ ਮੰਗ ਕੀਤੀ ਹੈ।
Bhagwant Mann must sack Fauja Singh Sarari from his cabinet & order an independent probe into the leaked audio clip in which the cabinet minister is heard allegedly fixing a money deal.This case is no different from Dr. Vijay Singla.Let’s see if CM leads by example this time too.
— Partap Singh Bajwa (@Partap_Sbajwa) September 12, 2022
ਉਨ੍ਹਾਂ ਟਵੀਟ ਕਰਕੇ ਲਿਖਿਆ ਕਿ ਸੀਐਮ ਮਾਨ ਨੂੰ ਫੌਜਾ ਸਿੰਘ ਸਰਾਰੀ ਨੂੰ ਤੁਰੰਤ ਆਪਣੀ ਕੈਬਨਿਟ ਵਿੱਚੋਂ ਬਰਖਾਸਤ ਕਰਨਾ ਚਾਹੀਦਾ ਹੈ ਅਤੇ ਲੀਕ ਹੋਈ ਆਡੀਓ ਕਲਿੱਪ ਦੀ ਸੁਤੰਤਰ ਜਾਂਚ ਦੇ ਹੁਕਮ ਦੇਣੇ ਚਾਹੀਦੇ ਹਨ, ਜਿਸ ਵਿੱਚ ਕੈਬਨਿਟ ਮੰਤਰੀ ਕਥਿਤ ਤੌਰ ‘ਤੇ ਸੌਦੇ ਦੀ ਗੱਲਬਾਤ ਕਰ ਰਹੇ ਹਨ। ਇਹ ਮਾਮਲਾ ਡਾਕਟਰ ਵਿਜੇ ਸਿੰਗਲਾ ਤੋਂ ਵੱਖਰਾ ਨਹੀਂ ਹੈ। ਦੇਖਦੇ ਹਾਂ ਕਿ ਇਸ ਵਾਰ ਵੀ ਮੁੱਖ ਮੰਤਰੀ ਕਿਹੜੀ ਮਿਸਾਲ ਦਿੰਦੇ ਹਨ।