ਚੰਡੀਗੜ੍ਹ: ਪੰਜਾਬ ਵਿੱਚ ਆਮ ਆਦਮੀ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਲੋਕਾਂ ਨੂੰ ਮੁਫ਼ਤ ਬਿਜਲੀ ਦੇਣ ਦਾ ਵਾਅਦਾ ਕੀਤਾ ਸੀ। ਇਸ ਵਾਅਦੇ ਨੂੰ ਨਿਭਾਉਂਦੇ ਹੋਏ ਸਰਕਾਰ ਨੇ ਇਸ ਸਾਲ ਪਹਿਲੀ ਜੁਲਾਈ ਤੋਂ ਲਾਗੂ ਕਰ ਦਿੱਤਾ। ਇਸ ਦੇ ਨਾਲ ਹੀ ਲੋਕਾਂ ਦੇ ਬਿਜਲੀ ਦੇ ਬਿੱਲ ਵੀ ਘੱਟ ਆਉਣੇ ਸ਼ੁਰੂ ਹੋ ਗਏ ਹਨ। ਇਹ ਜਾਣਕਾਰੀ ਖੁਦ ਸੰਸਦ ਮੈਂਬਰ ਰਾਘਵ ਚੱਢਾ ਨੇ ਦਿੱਤੀ ਹੈ।
Wonderful News!
Punjabis have started getting ZERO electricity bills this month. What @ArvindKejriwal ji had promised before elections, @BhagwantMann Government delivered in less than 6 months.
Jo Keha oh Kitta! pic.twitter.com/FDPJeThcJB
— Raghav Chadha (@raghav_chadha) September 2, 2022
ਟਵਿੱਟਰ ‘ਤੇ ਬਿਜਲੀ ਦਾ ਬਿੱਲ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਹੈਰਾਨੀਜਨਕ ਖਬਰ! ਪੰਜਾਬੀਆਂ ਨੂੰ ਇਸ ਮਹੀਨੇ ਤੋਂ ਜ਼ੀਰੋ ਬਿਜਲੀ ਦੇ ਬਿੱਲ ਮਿਲਣੇ ਸ਼ੁਰੂ ਹੋ ਗਏ ਹਨ। ਅਰਵਿੰਦ ਕੇਜਰੀਵਾਲ ਅਤੇ ਭਗਵਾਨ ਮਾਨ ਜੀ ਨੇ ਚੋਣਾਂ ਤੋਂ ਪਹਿਲਾਂ ਕੀਤਾ ਵਾਅਦਾ 6 ਮਹੀਨਿਆਂ ਤੋਂ ਵੀ ਘੱਟ ਸਮੇਂ ਵਿੱਚ ਪੂਰਾ ਕਰ ਦਿੱਤਾ। ਉਸਨੇ ਉਹੀ ਕੀਤਾ ਜੋ ਉਸਨੇ ਕਿਹਾ।