Nation Post

ਪੰਜਾਬੀ ਗਾਇਕ ਨਛੱਤਰ ਗਿੱਲ ਦੀ ਪਤਨੀ ਦਾ ਦਿਹਾਂਤ, ਪੁੱਤਰ ਦੇ ਵਿਆਹ ਦੇ ਇੱਕ ਦਿਨ ਪਹਿਲਾਂ ਹੋਈ ਮੌਤ

Nachhatar gill

ਚੰਡੀਗੜ੍ਹ: ਪੰਜਾਬੀ ਗਾਇਕ ਨਛੱਤਰ ਗਿੱਲ ਬਾਰੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਉਸ ਦੀ ਪਤਨੀ ਦਲਵਿੰਦਰ ਕੌਰ ਦਾ ਦਿਹਾਂਤ ਹੋ ਗਿਆ ਹੈ। ਪਰਿਵਾਰ ‘ਚ ਖੁਸ਼ੀ ਦਾ ਮਾਹੌਲ ਸੀ ਕਿ ਇਸ ਤੋਂ ਪਹਿਲਾਂ ਹੀ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਪਿਆ।

ਦਰਅਸਲ, ਨਛੱਤਰ ਗਿੱਲ ਦੀ ਧੀ ਦਾ ਵਿਆਹ ਦੋ ਦਿਨ ਪਹਿਲਾਂ ਹੀ ਹੋਇਆ ਸੀ ਅਤੇ ਉਸ ਦੇ ਬੇਟੇ ਦਾ ਵਿਆਹ ਕੱਲ ਯਾਨੀ 17 ਨਵੰਬਰ ਨੂੰ ਹੋਣਾ ਸੀ। ਪਰ ਇਸ ਦੌਰਾਨ ਪਤਨੀ ਦੀ ਮੌਤ ਕਾਰਨ ਪੂਰਾ ਪਰਿਵਾਰ ਸੋਗ ਵਿੱਚ ਡੁੱਬਿਆ ਹੋਇਆ ਸੀ। ਦੱਸਿਆ ਜਾ ਰਿਹਾ ਹੈ ਕਿ ਦੁਪਹਿਰ 1 ਵਜੇ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।

Exit mobile version