ਖ਼ਬਰਾਂ ਦੇ ਅਨੁਸਾਰ ਬਰਨਾਲਾ ਜ਼ਿਲ੍ਹੇ ਦੇ ਪਿੰਡ ਰਾਏਸਰ ਦੇ ਇੱਕ ਨੌਜਵਾਨ ਦੀ ਕੈਨੇਡਾ ਦੇ ਵਿੱਚ ਕਿਡਨੀ ਫੇਲ ਹੋਣ ਕਰਕੇ ਮੌਤ ਹੋ ਗਈ। ਸੂਚਨਾ ਦੇ ਅਨੁਸਾਰ ਮ੍ਰਿਤਕ ਗੁਰਪ੍ਰੀਤ ਸਿੰਘ ਪੁੱਤਰ ਸਰਵਜੀਤ ਸਿੰਘ ਵਾਸੀ ਰਾਏਸਰ ਢਾਈ ਸਾਲ ਪਹਿਲਾਂ ਵਰਕ ਪਰਮਿਟ ‘ਤੇ ਕੈਨੇਡਾ ਗਿਆ ਸੀ। ਥੋੜ੍ਹੇ ਦਿਨ ਪਹਿਲਾਂ ਗੁਰਪ੍ਰੀਤ ਨੂੰ ਇਕਦਮ ਦਰਦ ਹੋਣ ਲੱਗਾ ਅਤੇ ਉਸ ਨੂੰ ਕੈਨੇਡਾ ਦੇ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ। ਜਿੱਥੇ ਨੌਜ਼ਵਾਨ ਦਾ ਤਿੰਨ ਦਿਨ ਇਲਾਜ ਕੀਤਾ ਗਿਆ ਅਤੇ ਚੌਥੇ ਦਿਨ ਉਸ ਦੀ ਮੌਤ ਹੋ ਗਈ।
ਗੁਰਪ੍ਰੀਤ ਸਿੰਘ ਦੇ ਪਿਤਾ ਸਰਬਜੀਤ ਸਿੰਘ ਨੇ ਕਿਹਾ ਕਿ ਪਰਿਵਾਰ ਦੀ ਹਾਲਤ ਇੰਨੀ ਠੀਕ ਨਹੀਂ ਹੈ ਕਿ ਗੁਰਪ੍ਰੀਤ ਸਿੰਘ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਦਾ ਖਰਚਾ ਚੁੱਕ ਸਕਿਆ। ਪਿੰਡ ਵਾਸੀ ਲਖਵਿੰਦਰ ਸਿੰਘ, ਕਿਸਾਨ ਆਗੂ ਸਤਨਾਮ ਸਿੰਘ ਨੇ ਦੱਸਿਆ ਕਿ ਪਰਿਵਾਰ ਨੇ ਜ਼ਮੀਨ-ਜਾਇਦਾਦ ਵੇਚ ਕੇ ਗੁਰਪ੍ਰੀਤ ਸਿੰਘ ਨੂੰ ਕੈਨੇਡਾ ਭੇਜਿਆ ਸੀ। ਇਸ ਮੌਕੇ ਤੇ ਕਿਸਾਨ ਆਗੂਆਂ ਨੇ ਭਾਰਤ ਅਤੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਗੁਰਪ੍ਰੀਤ ਸਿੰਘ ਦੀ ਮ੍ਰਿਤਕ ਦੇਹ ਨੂੰ ਜਲਦੀ ਤੋਂ ਜਲਦੀ ਭਾਰਤ ਲਿਆਉਣ ਵਿੱਚ ਸਹਾਇਤਾ ਕੀਤੀ ਜਾਵੇ।