Nation Post

ਪੰਜਾਬ ‘ਚ ਬੰਦ ਆਯੁਸ਼ਮਾਨ ਸਕੀਮ ਨੂੰ ਲੈ ਕੇ ਸੁਭਾਸ਼ ਸ਼ਰਮਾ ਨੇ ਕੇਜਰੀਵਾਲ ‘ਤੇ ਕੱਸਿਆ ਤੰਜ

ਚੰਡੀਗੜ੍ਹ: ਕੇਂਦਰ ਵੱਲੋਂ ਪੰਜਾਬ ਦੇ ਕਈ ਹਸਪਤਾਲਾਂ ਵਿੱਚ ਸ਼ੁਰੂ ਕੀਤੀ ਆਯੁਸ਼ਮਾਨ ਯੋਜਨਾ ਹੁਣ ਦਮ ਤੋੜ ਰਹੀ ਹੈ। ਇਸ ਸਕੀਮ ਦੇ ਬੰਦ ਹੋਣ ਦਾ ਕਾਰਨ ਪੰਜਾਬ ਸਰਕਾਰ ਵੱਲੋਂ ਪੈਸੇ ਨਾ ਦੇਣਾ ਹੈ। ਇਸ ਕਾਰਨ ਜਿੱਥੇ ਲੋਕਾਂ ਨੂੰ ਇਲਾਜ ਲਈ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉੱਥੇ ਹੀ ਹੁਣ ਵਿਰੋਧੀਆਂ ਨੇ ਇਸ ਸਬੰਧੀ ਪੰਜਾਬ ਸਰਕਾਰ ‘ਤੇ ਸਵਾਲ ਚੁੱਕਣੇ ਸ਼ੁਰੂ ਕਰ ਦਿੱਤੇ ਹਨ।


ਇਸ ‘ਤੇ ਹੁਣ ਭਾਜਪਾ ਪੰਜਾਬ ਦੇ ਸੂਬਾ ਜਨਰਲ ਸਕੱਤਰ ਸੁਭਾਸ਼ ਸ਼ਰਮਾ ਨੇ ਪੰਜਾਬ ਸਰਕਾਰ ਅਤੇ ‘ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਟਵੀਟ ਕਰਕੇ ਲਿਖਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਆਯੂਸ਼ਮਾਨ ਸਕੀਮ ਬੰਦ ਕਰ ਦਿੱਤੀ ਗਈ ਹੈ, ਜਿਸ ਨੇ ਆਪਣੇ ਇਸ਼ਤਿਹਾਰ ਵਿੱਚ ਕਰੋੜਾਂ ਰੁਪਏ ਬਰਬਾਦ ਕੀਤੇ। ਮੋਦੀ ਸਰਕਾਰ ਵੱਲੋਂ ਗਰੀਬਾਂ ਨੂੰ 5 ਲੱਖ ਦੇ ਇਲਾਜ ਦੀ ਸਹੂਲਤ ਤੋਂ ਪੰਜਾਬ ਦੇ ਭੈਣ-ਭਰਾ ਵਾਂਝੇ ਹਨ। ਕੀ ਅਰਵਿੰਦ ਕੇਜਰੀਵਾਲ ਇਹ ਸਿਹਤ ਮਾਡਲ ਦੇਖਣ ਲਈ ਸਿੰਗਾਪੁਰ ਜਾਣਾ ਚਾਹੁੰਦੇ ਸਨ?

Exit mobile version