ਚੰਡੀਗੜ੍ਹ: ਪੰਜਾਬ ਮੰਤਰੀ ਮੰਡਲ ਦੀ ਅੱਜ ਅਹਿਮ ਮੀਟਿੰਗ ਹੋ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਦੁਪਹਿਰ ਕਰੀਬ 12 ਵਜੇ ਮੀਟਿੰਗ ਸ਼ੁਰੂ ਹੋਵੇਗੀ। ਜਿਸ ‘ਚ ਕਈ ਅਹਿਮ ਫੈਸਲਿਆਂ ‘ਤੇ ਮੋਹਰ ਲੱਗ ਸਕਦੀ ਹੈ। ਇਸ ਦੇ ਨਾਲ ਹੀ ਪੰਜਾਬ ਸਰਕਾਰ ਨਵੀਆਂ ਸਕੀਮਾਂ ਬਾਰੇ ਵੀ ਚਰਚਾ ਕਰ ਸਕਦੀ ਹੈ ਅਤੇ ਵਿਧਾਨ ਸਭਾ ਸੈਸ਼ਨ ਵਿੱਚ ਕਿਹੜੀਆਂ ਤਜਵੀਜ਼ਾਂ ਨੂੰ ਮਨਜ਼ੂਰੀ ਦਿੱਤੀ ਜਾ ਸਕਦੀ ਹੈ।
ਇਸ ਦੇ ਨਾਲ ਹੀ ਪਿਛਲੇ ਕੁਝ ਦਿਨਾਂ ਤੋਂ ਮੰਤਰੀ ਮੰਡਲ ਦੇ ਫੇਰਬਦਲ ਦੀਆਂ ਚਰਚਾਵਾਂ ਵੀ ਜ਼ੋਰਾਂ ‘ਤੇ ਹਨ। ਕਿਹਾ ਜਾ ਰਿਹਾ ਹੈ ਕਿ ਮੰਤਰੀ ਮੰਡਲ ਵਿੱਚ 3-4 ਨਵੇਂ ਮੰਤਰੀਆਂ ਨੂੰ ਥਾਂ ਦਿੱਤੀ ਜਾ ਸਕਦੀ ਹੈ। ਦਰਅਸਲ ਸੂਤਰਾਂ ਦੀ ਮੰਨੀਏ ਤਾਂ ਸੀ.ਐਮ ਮਾਨ ਨੇ ਆਪਣੀ ਸਰਕਾਰ ਦੇ ਮੰਤਰੀਆਂ ਦੇ ਰਿਪੋਰਟ ਕਾਰਡ ‘ਤੇ ਦਿਮਾਗੀ ਹਲਚਲ ਸ਼ੁਰੂ ਕਰ ਦਿੱਤੀ ਹੈ। ਇਸ ਰਿਪੋਰਟ ਕਾਰਡ ਦੇ ਆਧਾਰ ‘ਤੇ ਮੌਜੂਦਾ 2 ਤੋਂ 3 ਕੈਬਨਿਟ ਮੰਤਰੀਆਂ ਨੂੰ ਹਟਾ ਕੇ ਕੁਝ ਨਵੇਂ ਚਿਹਰਿਆਂ ਨੂੰ ਸ਼ਾਮਲ ਕੀਤਾ ਜਾ ਸਕਦਾ ਹੈ।