Nation Post

ਪੰਜਾਬ ‘ਚ ਅੱਜ ਤੋਂ 300 ਯੂਨਿਟ ਬਿਜਲੀ ਮੁਫਤ, ਰਾਘਵ ਚੱਢਾ ਬੋਲੇ- ਪੰਜਾਬੀਆਂ ਲਈ ਕੇਜਰੀਵਾਲ ਦੀ ਪਹਿਲੀ ਗਰੰਟੀ ਬਣੀ ਅਸਲੀ

ਚੰਡੀਗੜ੍ਹ: ਆਮ ਆਦਮੀ ਪਾਰਟੀ ਅੱਜ ਲੋਕਾਂ ਨੂੰ 300 ਯੂਨਿਟ ਮੁਫ਼ਤ ਬਿਜਲੀ ਦੇਣ ਦਾ ਵਾਅਦਾ ਪੂਰਾ ਕਰਨ ਜਾ ਰਹੀ ਹੈ। ਦਰਅਸਲ, ਇਹ ਯੋਜਨਾ ਅੱਜ ਤੋਂ ਲਾਗੂ ਹੋਣ ਜਾ ਰਹੀ ਹੈ ਯਾਨੀ ਹੁਣ ਲੋਕਾਂ ਨੂੰ 300 ਯੂਨਿਟ ਮੁਫਤ ਬਿਜਲੀ ਮਿਲੇਗੀ। ਇਸ ਦੇ ਨਾਲ ਹੀ ਇਸ ‘ਤੇ ਆਪਣੀ ਪ੍ਰਤੀਕਿਰਿਆ ਦਿੰਦੇ ਹੋਏ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਟਵੀਟ ਕੀਤਾ ਹੈ। ਉਨ੍ਹਾਂ ਲਿਖਿਆ ਕਿ ਅੱਜ ਇੱਕ ਇਤਿਹਾਸਕ ਦਿਨ ਹੈ ਕਿਉਂਕਿ ਪੰਜਾਬ ਦਿੱਲੀ ਤੋਂ ਬਾਅਦ ਮੁਫ਼ਤ ਜੀਵਨ ਰੇਖਾ ਬਿਜਲੀ ਪ੍ਰਾਪਤ ਕਰਨ ਵਾਲਾ ਦੂਜਾ ਸੂਬਾ ਬਣ ਗਿਆ ਹੈ। “ਕੇਜਰੀਵਾਲ ਦੀ ਪਹਿਲੀ ਗਾਰੰਟੀ” ਪੰਜਾਬੀਆਂ ਲਈ ਇੱਕ ਹਕੀਕਤ ਬਣ ਗਈ।

ਉੱਥੇ ਹੀ ਸੀਐਮ ਮਾਨ ਨੇ ਕਿਹਾ ਕਿ- ਪਿਛਲੀਆਂ ਸਰਕਾਰਾਂ ਚੋਣਾਂ ਦੌਰਾਨ ਵਾਅਦੇ ਕਰਦੀਆਂ ਸਨ..ਪੂਰੇ ਹੁੰਦਿਆਂ 5 ਸਾਲ ਲੰਘ ਜਾਂਦੇ ਸਨ ਪਰ ਸਾਡੀ ਸਰਕਾਰ ਪੰਜਾਬ ਦੇ ਇਤਿਹਾਸ ‘ਚ ਨਵੀਂ ਪਿਰਤ ਪਾ ਚੁੱਕੀ ਹੈ..ਅੱਜ ਪੰਜਾਬੀਆਂ ਨਾਲ ਕੀਤੀ ਇੱਕ ਹੋਰ ਗਾਰੰਟੀ ਪੂਰੀ ਕਰਨ ਜਾ ਰਹੇ ਹਾਂ. ਅੱਜ ਤੋਂ ਪੂਰੇ ਪੰਜਾਬ ‘ਚ ਹਰ ਪਰਿਵਾਰ ਨੂੰ ਹਰ ਮਹੀਨੇ ਬਿਜਲੀ ਦੇ 300 ਯੂਨਿਟ ਮੁਫ਼ਤ ਮਿਲਣਗੇ..

Exit mobile version