ਪੰਜਾਬ ਵਿੱਚ 24 ਮਾਰਚ ਨੂੰ ਗੁਰਦਾਸਪੁਰ ਸੈਕਟਰ ਦੇ ਮੇਟਲਾ ਖੇਤਰ ਵਿਚ ਭਾਰਤ-ਪਾਕਿਸਤਾਨ ਸਰਹੱਦ ‘ਤੇ ਪਾਕਿਸਾਤਨੀ ਡ੍ਰੋਨ ਦੀ ਮੂਵਮੈਂਟ ਦੇਖੀ ਗਈ । ਸਰਹੱਦ ‘ਤੇ ਬੀਐੱਸਐੱਫ ਦੇ ਜਵਾਨਾਂ ਨੇ ਡ੍ਰੋਨ ‘ਤੇ ਫਾਇਰਿੰਗ ਕਰਕੇ ਉਸ ਨੂੰ ਵਾਪਸ ਭਜਾ ਦਿੱਤਾ।
ਇਸ ਤੋਂ ਬਾਅਦ ਜਵਾਨਾਂ ਵੱਲੋ ਤਲਾਸ਼ੀ ਕੀਤੀ ਗਈ। ਇਸ ਦੌਰਾਨ ਬੀਐੱਸਐੱਫ ਦੇ ਜਵਾਨਾਂ ਨੇ ਇਕ ਪੈਕੇਟ ਦੀ ਖੇਪ ਕਾਬੂ ਕੀਤੀ ਜਿਸ ਨੂੰ ਡ੍ਰੋਨ ਰਹੀ ਭੇਜਿਆ ਗਿਆ ਸੀ। ਇਸ ਵਿਚ 5 ਪਿਸਤੌਲਾਂ, 91 ਗੋਲੀਆਂ ,10 ਮੈਗਜ਼ੀਨ ਤੇ 20 ਗੋਲਾ-ਬਾਰੂਦ ਸ਼ਾਮਿਲ ਸੀ ।
ਅੱਤਵਾਦੀਆਂ ਤੋਂ ਅਤਿ ਆਧੁਨਿਕ ਹਥਿਆਰ ਵੀ ਬਰਾਮਦ ਹੋਏ ਹਨ। ਇਸ ਤੋਂ ਇਲਾਵਾ ਸਰਹੱਦ ਪਾਰ ਤੋਂ ਆਏ 30 ਡ੍ਰੋਨ ਵੀ ਪੁਲਿਸ ਨੇ ਹੋਰ ਸੁਰੱਖਿਆ ਏਜੰਸੀਆਂ ਦੀ ਸਹਾਇਤਾ ਨਾਲ ਥੱਲੇ ਸੁੱਟ ਲਾਏ ਸੀ|
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਪੰਜਾਬ ਦੀ ਸੁਰੱਖਿਆ ਦੀ ਸਥਿਤੀ ਨੂੰ ਠੀਕ ਰੱਖਣ ਲਈ ਹਰ ਕੋਸ਼ਿਸ ਕੀਤੀ ਜਾ ਰਹੀ ਹੈ।ਨਸ਼ਾ ਮੁਕਤ ਸੂਬਾ ਬਣਾਉਣ ਲਈ ਡੀਜੀਪੀ ਨੇ ਦੱਸਿਆ ਕਿ ਪੰਜਾਬ ਪੁਲਿਸ ਨੇ ਨਸ਼ਾ ਤਸਕਰਾਂ ਵਿਰੁੱਧ ਅਹਿਮ ਕਦਮ ਚੁੱਕੇ ਹਨ । 16 ਮਾਰਚ 2022 ਤੋਂ ਹਾਲੇ ਤੱਕ 13094 ਕੇਸ ਦਰਜ ਕਰਕੇ 17,568 ਨਸ਼ਾ ਤਸਕਰਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ।