Nation Post

ਪੰਜਾਬ ‘ਚ ਬਦਲੇਗਾ ਮੌਸਮ, IMD ਨੇ ਕਿਹਾ- ਮੌਨਸੂਨ ਜਲਦ ਦੇਵੇਗਾ ਦਸਤਕ, ਭੱਖਦੀ ਗਰਮੀ ਤੋਂ ਮਿਲੇਗੀ ਰਾਹਤ

ਪੰਜਾਬ ਵਿੱਚ ਜਲਦੀ ਹੀ ਲੋਕਾਂ ਨੂੰ ਭੱਖਦੀ ਗਰਮੀ ਤੋਂ ਰਾਹਤ ਮਿਲਣ ਵਾਲੀ ਹੈ। ਦਰਅਸਲ, ਜਲਦ ਹੀ ਪੰਜਾਬ ਦਾ ਮੌਸਮ ਬਦਲੇਗਾ ਅਤੇ ਠੰਢੀਆਂ ਹਵਾਵਾਂ ਦਸਤਕ ਦੇਣਗੀਆਂ। ਮੌਸਮ ਵਿਭਾਗ ਚੰਡੀਗੜ੍ਹ ਅਨੁਸਾਰ ਇਸ ਵਾਰ ਮਾਨਸੂਨ 30 ਜੂਨ ਤੋਂ 2 ਜੁਲਾਈ ਦਰਮਿਆਨ ਆ ਸਕਦਾ ਹੈ।… ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਦੇ ਡਾਇਰੈਕਟਰ ਡਾ: ਮਨਮੋਹਨ ਸਿੰਘ ਨੇ ਦੱਸਿਆ ਕਿ ਪਹਿਲਾਂ ਉਮੀਦ ਕੀਤੀ ਜਾ ਰਹੀ ਸੀ ਕਿ ਮਾਨਸੂਨ 2 ਜੁਲਾਈ ਤੋਂ ਬਾਅਦ ਆਵੇਗਾ, ਪਰ ਮੌਜੂਦਾ ਸਮੇਂ ਵਿਚ ਸਥਿਤੀ ਜਿਉਂ ਦੀ ਤਿਉਂ ਬਣੀ ਹੋਈ ਹੈ। ਇਸਦੇ ਨਾਲ ਹੀ ਹੁਣ 29 ਜੂਨ ਨੂੰ ਪੰਜਾਬ ਵਿੱਚ ਪ੍ਰੀ-ਮੌਨਸੂਨ ਮੀਂਹ ਪੈ ਸਕਦਾ ਹੈ।

ਜੁਲਾਈ ਵਿੱਚ ਮੀਂਹ ਦੀ ਵੱਧ ਸੰਭਾਵਨਾ

ਜਾਣਕਾਰੀ ਮੁਤਾਬਕ ਇਸ ਬਾਰ ਜੁਲਾਈ ਵਿੱਚ ਆਮ ਨਾਲੋਂ ਵੱਧ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਮੰਗਲਵਾਰ ਨੂੰ ਪੰਜਾਬ ਦੇ ਕਈ ਥਾਵਾਂ ‘ਤੇ ਹਲਕੀ ਬਾਰਿਸ਼ ਹੋ ਸਕਦੀ ਹੈ, ਜਿਸ ਨਾਲ ਦਿਨ ਦੇ ਤਾਪਮਾਨ ‘ਚ ਗਿਰਾਵਟ ਆਵੇਗੀ। ਪੰਜਾਬ ਦੇ ਹੋਰ ਜ਼ਿਲ੍ਹਿਆਂ ਵਿੱਚ ਮੌਸਮ ਖੁਸ਼ਕ ਰਹੇਗਾ। ਲੁਧਿਆਣਾ, ਰੋਪੜ, ਹੁਸ਼ਿਆਰਪੁਰ ਦੇ ਕਈ ਇਲਾਕਿਆਂ ‘ਚ ਬਾਅਦ ਦੁਪਹਿਰ ਥੋੜ੍ਹੇ ਸਮੇਂ ਲਈ ਬਾਰਿਸ਼ ਹੋਈ। ਹਾਲਾਂਕਿ ਅੱਜ ਦੁਪਹਿਰ ਤੋਂ ਬਾਅਦ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਫਿਲਹਾਲ ਲੋਕ ਗਰਮੀ ਦੀ ਮਾਰ ਝੱਲ ਰਹੇ ਹਨ। ਇਸ ਦੌਰਾਨ ਜੇਕਰ ਮੀਂਹ ਨਹੀਂ ਪੈਂਦਾ ਤਾਂ ਲੋਕਾਂ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ।

Exit mobile version