Nation Post

ਪੰਜਾਬ ‘ਚ ਭਾਰੀ ਮੀਂਹ ਦੀ ਸੰਭਾਵਨਾ, ਇਸ ਵਾਰ ਸਰਦੀ ਦੀ 2 ਹਫਤੇ ਪਹਿਲਾਂ ਹੋਵੇਗੀ ਸ਼ੁਰੂਆਤ

punjab weather today

punjab weather today

ਪੰਜਾਬ ‘ਚ ਮੀਂਹ ਕਾਰਨ ਮੌਸਮ ‘ਚ ਬਦਲਾਅ ਆਉਣਾ ਸ਼ੁਰੂ ਹੋ ਗਿਆ ਹੈ। ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ‘ਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਦੇ ਅਨੁਸਾਰ 10, 11 ਅਤੇ 12 ਅਕਤੂਬਰ ਨੂੰ ਪਠਾਨਕੋਟ, ਹੁਸ਼ਿਆਰਪੁਰ ਅਤੇ ਮਾਲਵੇ ਦੇ ਵੱਖ-ਵੱਖ ਹਿੱਸਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਮੀਂਹ ਕਾਰਨ ਤਾਪਮਾਨ ਹੇਠਾਂ ਆ ਜਾਵੇਗਾ। ਅਜਿਹਾ ਪੱਛਮੀ ਗੜਬੜੀ ਕਾਰਨ ਹੋ ਰਿਹਾ ਹੈ।

ਮਾਹਿਰਾਂ ਅਨੁਸਾਰ ਮਾਨਸੂਨ ਤੋਂ ਬਾਅਦ ਜਿਸ ਤਰ੍ਹਾਂ ਦਾ ਮੌਸਮ ਚੱਲ ਰਿਹਾ ਹੈ, ਉਸ ਮੁਤਾਬਕ ਇਸ ਵਾਰ ਸਰਦੀ ਛੇਤੀ ਸ਼ੁਰੂ ਹੋ ਜਾਵੇਗੀ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਇਸ ਸਾਲ ਠੰਡ 2 ਹਫਤੇ ਪਹਿਲਾਂ ਸ਼ੁਰੂ ਹੋ ਰਹੀ ਹੈ। ਐਤਵਾਰ ਨੂੰ ਵੀ ਪੰਜਾਬ ਦੇ ਕਈ ਹਿੱਸਿਆਂ ਵਿੱਚ ਬੱਦਲ ਛਾਏ ਰਹੇ।

Exit mobile version