ਹਾਲ ਹੀ ਚ ਕਾਂਗਰਸ ਪਾਰਟੀ ਦੇ ਆਗੂ ਅਤੇ ਰਾਜ ਸਭਾ ਦੇ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਇੱਕ ਪੱਤਰ ਲਿਖ ਕੇ ਪੰਜਾਬ ‘ਚ ਖੇਤੀਬਾੜੀ ਲਈ ਇੱਕ ਵੱਖਰਾ ਬਜਟ ਬਣਾਉਣ ਦੇ ਨਾਲ – ਨਾਲ ਖੇਤੀਬਾੜੀ ਮੰਤਰਾਲੇ ਦਾ ਨਾਮ ਬਦਲਣ ਦੀ ਮੰਗ ਕੀਤੀ ਹੈ।
ਤੁਹਾਨੂੰ ਦੱਸ ਦਈਏ ਕਿ ਪ੍ਰਤਾਪ ਸਿੰਘ ਬਾਜਵਾ ਨੇ ਇਸ ਬਾਰੇ ਖੁਦ ਟਵੀਟ ਕਰ ਜਾਣਕਾਰੀ ਸਾਂਝੀ ਕੀਤੀ ਹੈ। ਇਸ ਦੇ ਨਾਲ ਹੀ ਬਾਜਵਾ ਨੇ ਮੁੱਖ ਮੰਤਰੀ ਨੂੰ ਲਿਖਿਆ ਪੱਤਰ ਵੀ ਸਾਂਝਾ ਕੀਤਾ ਹੈ। ਉਨ੍ਹਾਂ ਟਵੀਟ ਕਰ ਕਿਹਾ ਕਿ, “ਮੈਂ ਇਹ ਪੱਤਰ ਮਾਣਯੋਗ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਲਿਖਿਆ ਹੈ ਅਤੇ ਵੱਖਰੇ ਖੇਤੀਬਾੜੀ ਬਜਟ ਦੀ ਮੰਗ ਨੂੰ ਰੱਖਦਿਆਂ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਦਾ ਨਾਂ ਬਦਲ ਕੇ ਖੇਤੀਬਾੜੀ, ‘ਕਿਸਾਨ ਭਲਾਈ ਅਤੇ ਫਸਲੀ ਵਿਭਿੰਨਤਾ ਮੰਤਰਾਲੇ’ ਰੱਖਣ ਦੀ ਸਿਫਾਰਸ਼ ਕੀਤੀ ਹੈ।”