ਪੰਜਾਬ ‘ਚ ਇੰਟਰਨੈੱਟ ਸੇਵਾਵਾਂ ਬੰਦ ਹੋ ਗਈਆਂ ਹਨ | ਪੰਜਾਬ ਸਰਕਾਰ ਵੱਲੋਂ ਪੰਜਾਬ ‘ਚ ਮੋਬਾਈਲ ਫੋਨਾਂ ਦੇ ਨੈੱਟ ਤੇ ਪਾਬੰਦੀ ਲੱਗਾ ਦਿੱਤੀ ਹੈ |ਹਾਲਾਕਿ ਇਸ ਬਾਰੇ ਹਾਲੇ ਤਕ ਕਿਸੇ ਅਧਿਕਾਰੀ ਵੱਲੋਂ ਕੋਈ ਬਿਆਨ ਨਹੀਂ ਦਿੱਤਾ ਗਿਆ ਹੈ।
ਸੂਚਨਾ ਦੇ ਅਨੁਸਾਰ ਇਹ ਫੈਸਲਾ ਪੰਜਾਬ ਦੇ ਹਾਲਾਤਾਂ ਨੂੰ ਠੀਕ ਰੱਖਣ ਲਈ ਲਿਆ ਗਿਆ ਹੈ। ਦੱਸਦੇਈਏ ਕਿ ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਤੇ ਉਨ੍ਹਾਂ ਦੇ ਸਾਥੀਆਂ ਦੀ ਗ੍ਰਿਫਤਾਰੀ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਜਾਣਕਾਰੀ ਦੇ ਅਨੁਸਾਰ ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਦੇ 6 ਸਾਥੀਆਂ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਹੈ।