ਪੰਜਾਬ ‘ਚ 1 ਮਈ ਨੂੰ ਮਜ਼ਦੂਰ ਦਿਵਸ ਦੇ ਮੌਕੇ ਤੇ ਗਜ਼ਟਿਡ ਛੁੱਟੀ ਦਾ ਐਲਾਨ ਹੋਇਆ ਹੈ। ਇਸ ਕਾਰਨ ਪੰਜਾਬ ਵਿੱਚ ਸਰਕਾਰੀ ਕੰਮਕਾਜ ਠੱਪ ਰਹਿਣਗੇ। ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਵਿਦਿਅਕ ਅਦਾਰਿਆਂ ਵਿੱਚ ਛੁੱਟੀ ਰਹਿਣ ਵਾਲੀ ਹੈ। ਪੰਜਾਬ ਸਰਕਾਰ ਵਾਲੀ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤੀ ਗਈ ਹੈ। ਨੋਟੀਫਿਕੇਸ਼ਨ ਦੀ ਕਾਪੀ ਸਾਰੇ ਵਿਭਾਗੀ ਉੱਚ ਅਧਿਕਾਰੀਆਂ ਨੂੰ ਵੀ ਜਾਰੀ ਕਰ ਦਿੱਤੀ ਗਈ ਹੈ।