ਪੰਜਾਬ ਦੇ ਡੀਜੀਪੀ ਗੌਰਵ ਯਾਦਵ ਅੱਜ ਅੰਮ੍ਰਿਤਸਰ ਦੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ। ਇੱਥੇ ਉਨ੍ਹਾਂ ਨੇ ਮੀਡਿਆ ਨਾਲ ਗੱਲ ਕਰਦੇ ਹੋਏ ਕਿਹਾ ਕਿ ਦੇਸ਼ ਦੀਆ ਵਿਰੋਧੀ ਤਾਕਤਾਂ ਨੂੰ ਉਨ੍ਹਾਂ ਦੇ ਗ਼ਲਤ ਇਰਾਦਿਆਂ ‘ਚ ਕਦੇ ਵੀ ਸਫਲਤਾ ਹਾਸਿਲ ਨਹੀਂ ਹੋਵੇਗੀ |
ਡੀਜੀਪੀ ਗੌਰਵ ਯਾਦਵ ਨੇ ਅੱਗੇ ਦੱਸਿਆ ਕਿ ਪੰਜਾਬ ਵਿੱਚ ਸ਼ਾਂਤੀ ਬਣਾਏ ਰੱਖਣ ਲਈ ਪੰਜਾਬ ਪੁਲਿਸ ਅਤੇ ਇਥੋਂ ਦੇ ਲੋਕ ਸਖ਼ਤ ਮਿਹਨਤ ਕਰ ਰਹੇ ਹਨ। ਡੀਜੀਪੀ ਨੇ ਬਾਹਰਲੇ ਦੇਸ਼ਾ ਵਿੱਚ ਬੈਠੇ ਪੰਜਾਬੀਆਂ ਨੂੰ ਕਿਹਾ ਕਿ ਉਹ ਪੰਜਾਬ ਵਿੱਚ ਆ ਕੇ ਦੇਖਣ ਸਾਰੀ ਸਥਿਤੀ ਪੂਰੀ ਤਰਾਂ ਸਹੀ ਹੈ। ਪੰਜਾਬ ਵਿੱਚ ਅਮਨ-ਸ਼ਾਂਤੀ ਕਾਇਮ ਬਣਾਈ ਗਈ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸ਼ਰਾਰਤੀ ਅਨਸਰ, ਜਿਨ੍ਹਾਂ ਨੂੰ ਦੇਸ਼ ਵਿਰੋਧੀ ਤਾਕਤਾਂ ਦੀ ਮਦਦ ਮਿਲ ਰਹੀ ਹੈ, ਪੰਜਾਬ ਦੀ ਸ਼ਾਂਤੀ ਤੇ ਕਾਨੂੰਨ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਪਰ ਉਨ੍ਹਾਂ ਦੇ ਇਸ ਗ਼ਲਤ ਇਰਾਦੇ ਨੂੰ ਕਦੇ ਸਫਲਤਾ ਨਹੀਂ ਮਿਲੇਗੀ |
DGP ਗੌਰਵ ਯਾਦਵ ਨੇ ਵਿਦੇਸ਼ਾਂ ‘ਚ ਰਹਿੰਦੇ ਪੰਜਾਬੀਆਂ ਨੂੰ ਪੰਜਾਬ ਵਿੱਚ ਆ ਕੇ ਘੁੰਮਣ,ਫਿਰਨ ਲਈ ਆਖਿਆ ਹੈ, ਉਨ੍ਹਾਂ ਨੇ ਕਿਹਾ ਕਿ ਇੱਥੇ ਸ਼ਾਂਤੀ ਪੂਰੀ ਤਰ੍ਹਾਂ ਕਾਇਮ ਹੈ। ਵਿਦੇਸ਼ਾਂ ‘ਚ ਰਹਿ ਰਹੇ NRIs ਨੂੰ ਵੀ ਪੇਸ਼ਕਸ਼ ਦਿੱਤੀ ਹੈ ਕਿ ਉਹ ਪੰਜਾਬ ‘ਚ ਆ ਕੇ ਦੇਖ ਸਕਦੇ ਹਨ। ਇੱਥੇ ਲਾਅ ਐਂਡ ਆਰਡਰ ਦੀ ਸਥਿਤੀ ਪੂਰੀ ਤਰ੍ਹਾਂ ਠੀਕ ਹੈ।