Friday, November 15, 2024
HomeBreakingਪੰਜਾਬ ਦੇ ਨੌਜਵਾਨ ਦੀ ਕੈਨੇਡਾ 'ਚ ਦਿਲ ਦਾ ਦੌਰਾ ਪੈਣ ਕਾਰਨ ਹੋਈ...

ਪੰਜਾਬ ਦੇ ਨੌਜਵਾਨ ਦੀ ਕੈਨੇਡਾ ‘ਚ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ,6 ਮਹੀਨੇ ਪਹਿਲਾਂ ਵਰਕ ਪਰਮਿਟ ‘ਤੇ ਗਿਆ ਸੀ ਕੈਨੇਡਾ|

ਬਟਾਲਾ ਦੇ ਪਿੰਡ ਸਰਾਂਵਾਲੀ ਦੇ ਨੌਜਵਾਨ ਦੀ ਕੈਨੇਡਾ ‘ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ | ਜਾਣਕਾਰੀ ਦੇ ਅਨੁਸਾਰ ਪਿੰਡ ਸਰਾਂਵਾਲੀ ਦਾ ਨੌਜਵਾਨ ਸਰਦੂਲ ਸਿੰਘ 6 ਮਹੀਨੇ ਪਹਿਲਾਂ ਵਰਕ ਪਰਮਿਟ ‘ਤੇ ਕੈਨੇਡਾ ਗਿਆ ਹੋਇਆ ਸੀ, ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਦੀ ਖ਼ਬਰ ਪਰਿਵਾਰ ਵਾਲਿਆਂ ਨੂੰ ਮਿਲੀ ਹੈ।

मृतक सरदूल सिंह की फाइल फोटो

ਮ੍ਰਿਤਕ ਨੌਜਵਾਨ ਦੇ ਪਿਤਾ ਮਨਜੀਤ ਸਿੰਘ ਨੇ ਦੱਸਿਆ ਕਿ ਹਾਲੇ 6 ਮਹੀਨੇ ਪਹਿਲਾਂ ਹੀ ਉਨ੍ਹਾਂ ਨੇ ਆਪਣੇ ਪੁੱਤਰ ਸਰਦੂਲ ਸਿੰਘ ਨੂੰ ਕੈਨੇਡਾ ਭੇਜਿਆ ਸੀ। ਸਰਦੂਲ ਸਿੰਘ ਦੇ ਦੋਸਤਾਂ ਦਾ ਕੈਨੇਡਾ ਤੋਂ ਫ਼ੋਨ ਆਇਆ ਕਿ ਉਨ੍ਹਾਂ ਦੇ ਪੁੱਤਰ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਮ੍ਰਿਤਕ ਸਰਦੂਲ ਸਿੰਘ ਦੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਦੇ ਪੁੱਤਰ ਦਾ ਹਾਲੇ ਤੱਕ ਵਿਆਹ ਨਹੀਂ ਹੋਇਆ ਸੀ ਅਤੇ ਉਨ੍ਹਾਂ ਦਾ ਸਭ ਤੋਂ ਛੋਟਾ ਪੁੱਤਰ ਸੀ।

ਨੌਜਵਾਨ ਦੀ ਮੌਤ ਦੀ ਖ਼ਬਰ ਮਿਲਣ ਤੋਂ ਬਾਅਦ ਪਿੰਡ ਵਾਸੀਆਂ ਤੇ ਪਰਿਵਾਰ ਵਾਲਿਆਂ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ |ਨੌਜਵਾਨ ਦੀ ਮਾਂ ਨੂੰ ਕੋਈ ਹੋਸ਼ ਨਹੀਂ ਹੈ | ਮ੍ਰਿਤਕ ਨੌਜਵਾਨ ਸਰਦੂਲ ਸਿੰਘ ਦੇ ਪਰਿਵਾਰ ਦੇ ਮੈਂਬਰਾਂ ਨੇ ਸਰਕਾਰ ਨੂੰ ਬੇਨਤੀ ਕੀਤੀ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਲਾਸ਼ ਨੂੰ ਜਲਦੀ ਤੋਂ ਜਲਦੀ ਵਾਪਸ ਪੰਜਾਬ ਲੈ ਕੇ ਆਉਣ ਦਾ ਪ੍ਰਬੰਧ ਕੀਤਾ ਜਾਵੇ |

RELATED ARTICLES

LEAVE A REPLY

Please enter your comment!
Please enter your name here

Most Popular

Recent Comments