ਵਾਰਿਸ ਪੰਜਾਬ ਦੇ ਭਾਈ ਅੰਮ੍ਰਿਤਪਾਲ ਸਿੰਘ ਨੇ ਅੱਜ ਥਾਣਾ ਅਜਨਾਲਾ ਦੇ ਵਿੱਚ ਘਿਰਾਓ ਦਾ ਐਲਾਨ ਕੀਤਾ ਹੈ। ਇਸ ਨੂੰ ਲੈ ਕੇ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਇਸ ਕਰਕੇ ਸਿੱਖ ਕਮੇਟੀ ਦੇ ਮੈਂਬਰਾਂ ਨੂੰ ਜਲੰਧਰ ਪੁਲਿਸ ਨੇ ਘਰਾਂ ਅੰਦਰ ਹੀ ਨਜ਼ਰਬੰਦ ਕੀਤਾ ਹੋਇਆ ਹੈ।
ਪੰਜਾਬ ਦੇ ਭਾਈ ਅੰਮ੍ਰਿਤਪਾਲ ਸਿੰਘ ਦੇ ਥਾਣਾ ਅਜਨਾਲਾ ਦੇ ਵਿੱਚ ਘਿਰਾਓ ਦੇ ਐਲਾਨ ਕਰਨ ਤੋਂ ਬਾਅਦ ਜਲੰਧਰ ਪੁਲਿਸ ਨੇ ਵੱਡਾ ਫੈਸਲਾ ਕੀਤਾ ਹੈ। ਪੁਲਿਸ ਨੇ ਸਿੱਖ ਕਮੇਟੀ ਦੇ ਮੈਂਬਰਾਂ ਨੂੰ ਘਰਾਂ ਅੰਦਰ ਹੀ ਨਜ਼ਰਬੰਦ ਕੀਤਾ ਹੋਇਆ ਹੈ।
ਦੱਸਿਆ ਜਾ ਰਿਹਾ ਹੈ ਕਿ ਵਰਿੰਦਰ ਸਿੰਘ ਨਾਮੀ ਨੌਜਵਾਨ ਵੱਲੋਂ ਭਾਈ ਅੰਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਖਿਲਾਫ ਕੁੱਟਮਾਰ ਦੇ ਦੋਸ਼ ਲਗਾਏ ਗਏ ਹਨ। ਇਸ ਤੋਂ ਬਾਅਦ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਇਸ ਦੇ ਖਿਲਾਫ ‘ਵਾਰਿਸ ਪੰਜਾਬ ਦੇ’ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਾਥੀ ਵਿਰੋਧ ਕਰਨ ਜਾ ਰਹੇ ਹਨ |
ਇਸ ਸਾਰੇ ਮਾਮਲੇ ਬਾਰੇ, ਵਾਰਿਸ ਪੰਜਾਬ ਦੇ ਭਾਈ ਅੰਮ੍ਰਿਤਪਾਲ ਸਿੰਘ ਨੇ ਕਿਹਾ ਹੈ ਕਿ ਵਰਿੰਦਰ ਸਿੰਘ ਪਾਗਲ ਹੈ। ਇਸ ਬਿਆਨ ਤੋਂ ਬਾਅਦ ਵਰਿੰਦਰ ਸਿੰਘ ਵਾਸੀ ਚਮਕੌਰ ਸਹਿਬ ਨੇ ਫਿਰ ਤੋਂ ਸੋਸ਼ਲ ਮੀਡਿਆ ਤੇ ਅੰਮ੍ਰਿਤਪਾਲ ਸਿੰਘ ਦੇ ਵਿਰੁੱਧ ਵਿਅੰਗ ਕੀਤੇ ਹਨ। ਵਰਿੰਦਰ ਸਿੰਘ ਨੇ ਕਿਹਾ ਹੈ ਕਿ ਜੇ ਮੈਂ ਪਾਗਲ ਹਾਂ ਤੇ ਕਿਉਂ ਮੇਰੀਆਂ ਗੱਲਾਂ ਦਾ ਗੁੱਸਾ ਕੀਤਾ ਗਿਆ ਤੇ ਕਿਉਂ ਕੁੱਟਮਾਰ ਕੀਤੀ ਗਈ।
ਵਰਿੰਦਰ ਸਿੰਘ ਨੇ ਕਿਹਾ ਹੈ ਕਿ ਜੇ ਭਾਈ ਅੰਮ੍ਰਿਤਪਾਲ ਸਿੰਘ ਦੱਸ ਰਿਹਾ ਹੈ ਕਿ ਮੈਂ ਕੁੱਟਮਾਰ ਨਹੀਂ ਕੀਤੀ ਤਾਂ ਹਰਿਮੰਦਰ ਸਾਹਿਬ ਵਿੱਚ ਆ ਕੇ ਇਹ ਗੱਲ ਕਹਿ ਦੇਵੇ । ਵਰਿੰਦਰ ਨੇ ਕਿਹਾ ਹੈ ਕਿ ਸਿੱਖਾਂ ਨੂੰ ਮੂਰਖ ਬਣਾਇਆ ਜਾ ਰਿਹਾ ਹੈ |