Nation Post

ਪੰਜਾਬ ਦੇ ਸਾਬਕਾ ਸਿੱਖਿਆ ਮੰਤਰੀ ਤੋਤਾ ਸਿੰਘ ਦਾ ਦਿਹਾਂਤ, ਕਈ ਦਿਨਾਂ ਤੋਂ ਸਨ ਬਿਮਾਰ

Former Minister Jathedar Tota Singh

Former Minister Jathedar Tota Singh

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਕੋਰ ਕਮੇਟੀ ਮੈਂਬਰ, ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ ਦਾ ਸ਼ਨੀਵਾਰ ਸਵੇਰੇ ਦਿਹਾਂਤ ਹੋ ਗਿਆ। ਉਹ ਪਿਛਲੇ ਕੁਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਉਹ ਅਕਾਲੀ-ਭਾਜਪਾ ਸਰਕਾਰ ਵਿੱਚ ਸਿੱਖਿਆ ਮੰਤਰੀ ਰਹਿ ਚੁੱਕੇ ਹਨ। ਉਨ੍ਹਾਂ ਦੇ ਦਿਹਾਂਤ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਕਈ ਆਗੂਆਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਜਥੇਦਾਰ ਤੋਤਾ ਸਿੰਘ ਦੇ ਤੁਰ ਜਾਣ ਨਾਲ ਜਿਥੇ ਅਕਾਲੀ ਦਲ ਨੂੰ ਵੱਡਾ ਘਾਟਾ ਪਿਆ ਹੈ, ਉਥੇ ਮੈਨੂੰ ਨਿੱਜੀ ਪੱਧਰ ‘ਤੇ ਵੀ ਵੱਡਾ ਘਾਟਾ ਪਿਆ ਹੈ ਅਤੇ ਮੈਂ ਆਪਣਾ ਮਾਰਗ ਦਰਸ਼ਕ ਗੁਆ ਬੈਠਾ ਹੈ।

Exit mobile version