ਪੰਜਾਬ ਪੁਲਿਸ ਦੇ DGP ਗੌਰਵ ਯਾਦਵ ਵੱਲੋਂ ਪੁਲਿਸ ਮੁਲਾਜਮਾਂ ਲਈ ਹੁਕਮ ਦਿੱਤੇ ਗਏ ਹਨ |ਜਿਸ ‘ਚ ਪੁਲਿਸ ਦੇ ਸਾਰੇ ਮੁਲਾਜ਼ਮਾਂ ਦੀਆਂ ਛੁੱਟੀਆਂ 14 ਅਪ੍ਰੈਲ ਤੱਕ ਰੱਦ ਕੀਤੀਆਂ ਜਾਣਗੀਆਂ ।
DGP ਗੌਰਵ ਯਾਦਵ ਨੇ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ 14 ਅਪ੍ਰੈਲ ਤੱਕ ਰੱਦ ਕਰਨ ਦੇ ਹੁਕਮ ਦਿੱਤੇ ਹਨ। ਸਾਰੇ ਪੁਲਿਸ ਮੁਲਾਜ਼ਮਾਂ ਨੂੰ ਕੋਈ ਛੁੱਟੀ ਨਾ ਕਰਨ ਤੇ ਜਿਨ੍ਹਾਂ ਨੂੰ ਪਹਿਲਾਂ ਤੋਂ ਹੀ ਛੁੱਟੀਆਂ ਦਿੱਤੀਆਂ ਗਈਆਂ ਸੀ,ਉਨ੍ਹਾਂ ਨੂੰ ਵੀ ਰੱਦ ਕਰਨ ਦੇ ਆਦੇਸ਼ ਦਿੱਤੇ ਗਏ ਹਨ |
ਸੂਚਨਾ ਦੇ ਅਨੁਸਾਰ ਪੰਜਾਬ ਪੁਲਿਸ ਦੇ ਇਸ ਐਕਸ਼ਨ ਨੂੰ ਅੰਮ੍ਰਿਤਪਾਲ ਸਿੰਘ ਵੱਲੋਂ ਤਲਵੰਡੀ ਸਾਬੋ ਵਿੱਚ ਸਰਬੱਤ ਖਾਲਸਾ ਬੁਲਾਉਣ ਦੀ ਮੰਗ ਨੂੰ ਲੈ ਕੇ ਦੇਖਿਆ ਜਾ ਰਿਹਾ ਹੈ | ਅੰਮ੍ਰਿਤਪਾਲ ਸਿੰਘ ਨੇ ਸਿੱਖਾਂ ਨੂੰ ਵਿਸਾਖੀ ਵਾਲੇ ਦਿਨ ਤਲਵੰਡੀ ਸਾਬੋ ਆਉਣ ਲਈ ਆਖਿਆ ਸੀ, ਪਰ ਇਸ ਗੱਲ ਨੂੰ ਸਿੱਖਾਂ ਦੇ ਸਰਵਉੱਚ ਅਧਿਕਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪ੍ਰਵਾਨਗੀ ਨਹੀਂ ਦਿੱਤੀ ਗਈ।
ਅੰਮ੍ਰਿਤਪਾਲ ਸਿੰਘ ਵੱਲੋਂ ਤਲਵੰਡੀ ਸਾਬੋ ਵਿੱਚ ਸਰਬੱਤ ਖਾਲਸਾ ਨੂੰ ਦਿੱਤੇ ਸੱਦੇ ਨੂੰ ਲੈ ਕੇ ਪੰਜਾਬ ਪੁਲਿਸ ਦੀ ਕਾਰਵਾਈ ਜਾਰੀ ਹੈ। ਪੰਜਾਬ ਪੁਲਿਸ ਅਤੇ ਅਰਧ ਸੈਨਿਕ ਬਲ ਦੀ ਪੂਰੀ ਨਜ਼ਰ ਹੈ ਸਾਰੀਆਂ ਗਤੀਵਿਧੀਆਂ ‘ਤੇ । ਇਸ ਬਾਰੇ ਹਰ ਹਰਕਤ ਤੇ ਨਜ਼ਰ ਰੱਖੀ ਜਾ ਰਹੀ ਹੈ ਕਿ ਅੰਮ੍ਰਿਤਪਾਲ ਸਿੰਘ ਦੇ ਕਹਿਣ ‘ਤੇ ਸੰਗਤਾਂ ਇੱਥੇ ਆਉਣ ਵਾਲੀਆਂ ਹਨ ਜਾਂ ਨਹੀਂ |