ਚੰਡੀਗੜ੍ਹ: ਭਗਵੰਤ ਮਾਨ ਸਰਕਾਰ ਦੀ ਤੀਜੀ ਕੈਬਨਿਟ ਮੀਟਿੰਗ ਅੱਜ ਸਿਵਲ ਸਕੱਤਰੇਤ ਵਿੱਚ ਹੋਈ। ਮੀਟਿੰਗ ਵਿੱਚ ਸਰਕਾਰ ਨੇ ਇੱਕ ਵਾਰ ਫਿਰ ਹੈਰਾਨ ਕਰਨ ਵਾਲੇ ਫੈਸਲੇ ਲਏ ਹਨ। ਪਹਿਲਾ ਫੈਸਲਾ ਇਹ ਹੈ ਕਿ ਕਰੀਬ 1800 ਸੇਵਾਮੁਕਤ ਪਟਵਾਰੀਆਂ ਦੀ ਭਰਤੀ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਹ ਭਰਤੀ 64 ਸਾਲ ਤੋਂ ਘੱਟ ਉਮਰ ਦੇ ਲੋਕਾਂ ਲਈ ਹੋਵੇਗੀ ਅਤੇ ਉਨ੍ਹਾਂ ਵਿਰੁੱਧ ਭ੍ਰਿਸ਼ਟਾਚਾਰ ਦਾ ਕੋਈ ਕੇਸ ਨਹੀਂ ਹੋਣਾ ਚਾਹੀਦਾ।
ਸ਼ਹੀਦਾਂ ਦੇ ਪਰਿਵਾਰਾਂ ਨੂੰ ਮਿਲੇਗਾ ਇੱਕ ਕਰੋੜ ਦਾ ਮੁਆਵਜ਼ਾ
ਇਸ ਦੇ ਨਾਲ ਹੀ ਚੋਣਾਂ ਦੌਰਾਨ ਕੀਤੇ ਵਾਅਦੇ ਪੂਰੇ ਕਰਦੇ ਹੋਏ ਸੀ.ਐਮ ਮਾਨ ਨੇ ਸ਼ਹੀਦ ਜਵਾਨਾਂ ਅਤੇ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਇੱਕ-ਇੱਕ ਕਰੋੜ ਰੁਪਏ ਦਾ ਮੁਆਵਜ਼ਾ ਦੇਣ ਦੇ ਫੈਸਲੇ ਨੂੰ ਮਨਜ਼ੂਰੀ ਦਿੱਤੀ ਹੈ। ਦੱਸ ਦੇਈਏ ਕਿ ਸਰਕਾਰ ਨੇ ਮੁਆਵਜ਼ੇ ਦੀ ਰਕਮ 50,000 ਤੋਂ ਵਧਾ ਕੇ 1 ਕਰੋੜ ਕਰ ਦਿੱਤੀ ਹੈ।
ਅੱਜ ਮੰਤਰੀ ਸਾਹਿਬਾਨਾਂ ਨਾਲ ਅਹਿਮ ਕੈਬਨਿਟ ਮੀਟਿੰਗ ਕੀਤੀ…ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ₹1500 ਪ੍ਰਤੀ ਏਕੜ ਸਹਾਇਤਾ ਰਾਸ਼ੀ ਵਜੋਂ ਦੇਣ ਦੇ ਫ਼ੈਸਲੇ ਨੂੰ ਮਨਜ਼ੂਰੀ ਦਿੱਤੀ
ਪਾਣੀ ਦੀ ਲੋੜ ਨੂੰ ਵੇਖਦੇ ਹੋਏ ਸਿੱਧੀ ਬਿਜਾਈ ਨੂੰ ਅਪਣਾਈਏ..ਸਾਥੀ ਕਿਸਾਨ ਭਰਾਵਾਂ ਨੂੰ ਵੀ ਪ੍ਰੇਰਿਤ ਕਰੀਏ। ਧਰਤੀ-ਪਾਣੀ ਬਚਾਉਣ ਲਈ ਹੰਭਲਾ ਮਾਰੀਏ pic.twitter.com/2tR6IXLrBc
— Bhagwant Mann (@BhagwantMann) May 18, 2022
1500 ਰੁਪਏ ਪ੍ਰਤੀ ਏਕੜ ਮੁਆਵਜ਼ਾ ਮਨਜ਼ੂਰ
ਮਾਨਯੋਗ ਸਰਕਾਰ ਨੇ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਝੋਨੇ ਦੀ ਸਿੱਧੀ ਬਿਜਾਈ ਲਈ 1500 ਰੁਪਏ ਪ੍ਰਤੀ ਏਕੜ ਮੁਆਵਜ਼ਾ ਵੀ ਮਨਜ਼ੂਰ ਕੀਤਾ ਹੈ। ਸੀਐਮ ਮਾਨ ਨੇ ਕਿਹਾ ਕਿ ਪਾਣੀ ਦੀ ਲੋੜ ਨੂੰ ਧਿਆਨ ਵਿੱਚ ਰੱਖਦਿਆਂ ਸਿੱਧੀ ਬਿਜਾਈ ਅਪਣਾਓ, ਆਪਣੇ ਸਾਥੀ ਕਿਸਾਨਾਂ ਨੂੰ ਵੀ ਪ੍ਰੇਰਿਤ ਕਰੋ।