ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ 22 ਸਤੰਬਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਵਿਸ਼ਵਾਸ ਮਤਾ ਪੇਸ਼ ਕਰਨਗੇ। ਉਨ੍ਹਾਂ ਕਿਹਾ ਕਿ ਲੋਕਾਂ ਦੇ ਵਿਸ਼ਵਾਸ ਦੀ ਦੁਨੀਆਂ ਦੀ ਕਿਸੇ ਵੀ ਕਰੰਸੀ ਵਿੱਚ ਕੋਈ ਕੀਮਤ ਨਹੀਂ ਹੈ। ਉਨ੍ਹਾਂ ਇੱਕ ਵੀਡੀਓ ਜਾਰੀ ਕਰਦਿਆਂ ਕਿਹਾ ਕਿ ਬੀਤੇ ਦਿਨ ਭਾਜਪਾ ਨੇ ਸਾਡੇ ਵਿਧਾਇਕਾਂ ਨੂੰ ਪੈਸੇ ਦਾ ਲਾਲਚ ਦੇ ਕੇ ਬੁਲਾ ਕੇ ਖਰੀਦਣ ਦੀ ਕੋਸ਼ਿਸ਼ ਕੀਤੀ ਤਾਂ ਜੋ ਉਹ ਲੋਕਾਂ ਦੁਆਰਾ ਚੁਣੀ ਗਈ ਸਰਕਾਰ ਨੂੰ ਤੋੜ ਸਕਣ।
ਲੋਕਾਂ ਦੇ ਵਿਸ਼ਵਾਸ ਦੀ ਦੁਨੀਆਂ ਦੀ ਕਿਸੇ ਕਰੰਸੀ ਵਿੱਚ ਕੋਈ ਕੀਮਤ ਨਹੀਂ ਹੁੰਦੀ …22 September ਦਿਨ ਵੀਰਵਾਰ ਨੂੰ ਪੰਜਾਬ ਵਿਧਾਨ ਸਭਾ ਦਾ ਸਪੈਸ਼ਲ ਸ਼ੈਸ਼ਨ ਬੁਲਾ ਕੇ ਵਿਸ਼ਵਾਸ ਮਤਾ ਪੇਸ਼ ਕਰਕੇ ਕਾਨੂੰਨੀ ਤੌਰ ‘ਤੇ ਇਹ ਗੱਲ ਸਾਬਤ ਕਰ ਦਿੱਤੀ ਜਾਵੇਗੀ…ਇਨਕਲਾਬ ਜ਼ਿੰਦਾਬਾਦ..! pic.twitter.com/VM2zA1upDP
— Bhagwant Mann (@BhagwantMann) September 19, 2022
ਚੋਣਾਂ ਸਮੇਂ ਵੀ ਇਨ੍ਹਾਂ ਨੇ ਲੋਕਾਂ ਨੂੰ ਲੁਭਾਉਣ ਦੀ ਕੋਸ਼ਿਸ਼ ਕੀਤੀ ਪਰ ਲੋਕਾਂ ਨੇ ਲਾਲਚ ਨੂੰ ਲੱਤ ਮਾਰ ਕੇ ਸਾਡੀ ਸਰਕਾਰ ‘ਤੇ ਭਰੋਸਾ ਕੀਤਾ। ਲੋਕਾਂ ਦੇ ਭਰੋਸੇ ਦੀ ਦੁਨੀਆਂ ਦੀ ਕਿਸੇ ਵੀ ਮੁਦਰਾ ਵਿੱਚ ਕੋਈ ਕੀਮਤ ਨਹੀਂ ਹੈ। ਇਸ ਲਈ ਅਸੀਂ ਵੀਰਵਾਰ 22 ਸਤੰਬਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਵਿਸ਼ੇਸ਼ ਇਜਲਾਸ ਬੁਲਾ ਕੇ ਭਰੋਸੇ ਦਾ ਮਤਾ ਪੇਸ਼ ਕਰਾਂਗੇ।