Nation Post

ਬਠਿੰਡਾ ਕੇਂਦਰੀ ਜੇਲ ‘ਚ ਕੈਦੀਆਂ ‘ਚ ਹੋਈ ਲੜਾਈ, 14 ਖਿਲਾਫ ਮਾਮਲਾ ਦਰਜ

bathinda jail

ਬਠਿੰਡਾ ਦੀ ਕੇਂਦਰੀ ਜੇਲ੍ਹ ਇੱਕ ਵਾਰ ਫਿਰ ਸੁਰਖੀਆਂ ਵਿੱਚ ਹੈ। ਜੇਲ੍ਹ ਵਿੱਚ ਬੰਦ ਕੈਦੀਆਂ ਅਤੇ ਬੰਦੀਆਂ ਦੇ ਦੋ ਗੁੱਟਾਂ ਵਿੱਚ ਜ਼ਬਰਦਸਤ ਲੜਾਈ ਹੋਈ। ਪੁਲਿਸ ਨੇ ਜੇਲ੍ਹ ਅਧਿਕਾਰੀ ਜਸਪਾਲ ਸਿੰਘ ਦੀ ਤਹਿਰੀਕ ’ਤੇ 14 ਕੈਦੀਆਂ ਤੇ ਹਵਾਲਾਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਦੱਸ ਦੇਈਏ ਕਿ ਬਠਿੰਡਾ ਦੀ ਕੇਂਦਰੀ ਜੇਲ੍ਹ ਹਰ ਰੋਜ਼ ਸੁਰਖੀਆਂ ਵਿੱਚ ਬਣੀ ਰਹਿੰਦੀ ਹੈ। ਬਠਿੰਡਾ ਦੀ ਕੇਂਦਰੀ ਜੇਲ੍ਹ ਵਿੱਚ ਕਰੀਬ 53 ਗੈਂਗਸਟਰ ਬੰਦ ਹਨ। ਵੱਡੀ ਗਿਣਤੀ ਵਿੱਚ ਸੁਰੱਖਿਆ ਬਲਾਂ ਦੀ ਤਾਇਨਾਤੀ ਦੇ ਬਾਵਜੂਦ ਬਠਿੰਡਾ ਦੀ ਕੇਂਦਰੀ ਜੇਲ੍ਹ ਵਿੱਚ ਨਸ਼ੇ, ਮੋਬਾਈਲ ਫੋਨ ਅਤੇ ਕਈ ਵਾਰ ਲੜਾਈ ਝਗੜੇ ਦੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ।

Exit mobile version