Nation Post

ਬਿਸ਼ਨੋਈ ਗੈਂਗ ਦੀਆਂ ਧਮਕੀਆਂ ਤੋਂ ਬਾਅਦ ਸਲਮਾਨ ਖਾਨ ਨੂੰ ਮਿਲੀ Y+ ਸ਼੍ਰੇਣੀ ਦੀ ਸੁਰੱਖਿਆ

ਗੈਂਗਸਟਰ ਲਾਰੇਂਸ ਬਿਸ਼ਨੋਈ ਗੈਂਗ ਤੋਂ ਧਮਕੀਆਂ ਮਿਲਣ ਤੋਂ ਬਾਅਦ ਸਲਮਾਨ ਖਾਨ ਨੂੰ Y+ ਸੁਰੱਖਿਆ ਦਿੱਤੀ ਗਈ ਹੈ। ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਸਲਮਾਨ ਖਾਨ ਨੂੰ ਲਗਾਤਾਰ ਬਿਸ਼ਨੋਈ ਗੈਂਗ ਵੱਲੋਂ ਧਮਕੀਆਂ ਮਿਲ ਰਹੀਆਂ ਹਨ। ਮਿਲੀਆਂ ਧਮਕੀਆਂ ਦੇ ਮੱਦੇਨਜ਼ਰ ਮਹਾਰਾਸ਼ਟਰ ਸਰਕਾਰ ਨੇ ਅਦਾਕਾਰ ਦੀ ਸੁਰੱਖਿਆ ਵਧਾਉਣ ਦਾ ਫੈਸਲਾ ਕੀਤਾ ਹੈ।

ਦੱਸ ਦੇਈਏ ਕਿ ਇਸ ਸਾਲ ਜੂਨ ‘ਚ ਸਲਮਾਨ ਖਾਨ ਅਤੇ ਉਨ੍ਹਾਂ ਦੇ ਪਿਤਾ ਸਲੀਮ ਖਾਨ ਨੂੰ ਧਮਕੀ ਭਰਿਆ ਪੱਤਰ ਵੀ ਭੇਜਿਆ ਗਿਆ ਸੀ। ਇਸ ਤੋਂ ਬਾਅਦ ਮੁੰਬਈ ਪੁਲਸ ਦੇ ਕੁਝ ਗੈਂਗਸਟਰਾਂ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਸੀ, ਜਿਨ੍ਹਾਂ ਨੇ ਸਲਮਾਨ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਰਚਣ ਦੀ ਗੱਲ ਵੀ ਕਬੂਲੀ ਸੀ। ਹੁਣ ਇਸ ਕਾਰਨ ਸਲਮਾਨ ਖਾਨ ਨੂੰ Y+ ਸੁਰੱਖਿਆ ਦਿੱਤੀ ਜਾ ਰਹੀ ਹੈ।

Exit mobile version