Nation Post

ਬੰਬੀਹਾ ਗੈਂਗ ਦੇ 4 ਸ਼ੂਟਰ ਹਥਿਆਰਾਂ ਸਮੇਤ ਗ੍ਰਿਫਤਾਰ, ਡੀਜੀਪੀ ਗੌਰਵ ਯਾਦਵ ਨੇ ਦਿੱਤੀ ਜਾਣਕਾਰੀ

DGP Gaurav Yadav

ਚੰਡੀਗੜ੍ਹ: ਪੰਜਾਬ ਪੁਲਿਸ ਨੇ ਏਜੀਟੀਐਫ, ਕਾਊਂਟਰ-ਇੰਟੈੱਲ, ਊਧਮ ਸਿੰਘ ਨਗਰ ਅਤੇ ਦਿੱਲੀ ਦੇ ਸਪੈਸ਼ਲ ਸੈੱਲ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਬੰਬੀਹਾ ਗੈਂਗ ਦੇ ਚਾਰ ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਦਿੰਦਿਆਂ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਨ੍ਹਾਂ ਚਾਰ ਸ਼ੂਟਰਾਂ ਨੂੰ ਜ਼ੀਰਕਪੁਰ-ਮੋਹਾਲੀ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਨ੍ਹਾਂ ਦੇ ਕਬਜ਼ੇ ‘ਚੋਂ ਦੋ ਵਿਦੇਸ਼ੀ ਪਿਸਤੌਲਾਂ ਸਮੇਤ ਇੱਕ ਤੁਰਕੀ ਦੀ ਆਟੋਮੈਟਿਕ ਮਸ਼ੀਨ ਪਿਸਤੌਲ ਬਰਾਮਦ ਹੋਈ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਉੱਤਰਾਖੰਡ ਦੇ ਕਾਸ਼ੀਪੁਰ ਵਿੱਚ 70 ਸਾਲਾ ਵਿਅਕਤੀ ਦੇ ਸਨਸਨੀਖੇਜ਼ ਕਤਲ ਵਿੱਚ ਸ਼ਾਮਲ ਸਨ।

Exit mobile version