ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਤੁਰੰਤ ਸੂਬੇ ਨੂੰ ਦੇਣ ਦਾ ਮਤਾ ਸ਼ੁੱਕਰਵਾਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਪਾਸ ਹੋ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੇਸ਼ ਮਤੇ ਨੂੰ ਕਾਂਗਰਸ, ਅਕਾਲੀ ਦਲ ਤੇ ਬਸਪਾ ਨੇ ਸਮਰਥਨ ਦਿੱਤਾ। ਦੂਜੇ ਪਾਸੇ ਭਾਜਪਾ ਨੇ ਇਸ ਦਾ ਵਿਰੋਧ ਕਰਦਿਆਂ ਮਾਨ ਸਰਕਾਰ ਦੀ ਨੀਅਤ ‘ਤੇ ਸਵਾਲ ਖੜ੍ਹੇ ਕੀਤੇ।
ਬੀਜੇਪੀ ਵਿਧਾਇਕ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਮੈਨੂੰ ਸੀਐਮ ਮਾਨ ਦੇ ਪ੍ਰਸਤਾਵ ਦੀ ਨੀਅਤ ‘ਤੇ ਸ਼ੱਕ ਹੈ। ਮੈਂ ਇਸ ਦਾ ਵਿਰੋਧ ਕਰਦਾ ਹਾਂ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਇਹ ਰਵਾਇਤ ਚੱਲ ਰਹੀ ਹੈ ਕਿ ਆਪਣੀ ਨਾਕਾਮੀ ਛੁਪਾਉਣ ਲਈ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕੀਤਾ ਜਾਂਦਾ ਹੈ। ਇਹ ਪ੍ਰਸਤਾਵ ਵੀ ਉਸੇ ਕੜੀ ਦਾ ਹਿੱਸਾ ਹੈ।