ਚੰਡੀਗੜ੍ਹ: ਇੱਕ ਪਾਸੇ ਜਿੱਥੇ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਲਈ ਕਈ ਅਹਿਮ ਫੈਸਲੇ ਲੈ ਰਹੀ ਹੈ, ਉਥੇ ਹੀ ਦੂਜੇ ਪਾਸੇ ਕੁਝ ਵਿਭਾਗਾਂ ਦੇ ਅਧਿਕਾਰੀਆਂ ਦੀ ਸਰਕਾਰ ਪ੍ਰਤੀ ਨਰਾਜ਼ਗੀ ਵੀ ਸਾਫ਼ ਨਜ਼ਰ ਆ ਰਹੀ ਹੈ। ਬੀਤੇ ਦਿਨ ਗਾਰਡੀਅਨਜ਼ ਆਫ਼ ਗਵਰਨੈਂਸ ਨੇ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਹਾਲਾਂਕਿ ਇਸ ਦੌਰਾਨ ਵੱਡਾ ਹਾਦਸਾ ਹੋਣੋਂ ਟਲ ਗਿਆ।
ਦਰਅਸਲ, ਮੁੱਖ ਮੰਤਰੀ ਭਗਤ ਸਿੰਘ ਮਾਨ ਦਾ ਪੁਤਲਾ ਫੂਕਦੇ ਸਮੇਂ ਇਕ ਸਾਬਕਾ ਫੌਜੀ ਅੱਗ ਦੀ ਚਪੇਟ ਵਿੱਚ ਆ ਗਿਆ। ਸਾਬਕਾ ਸੈਨਿਕਾਂ ਵੱਲੋਂ ‘ਗਾਰਡੀਅਨਜ਼ ਆਫ਼ ਗਵਰਨੈਂਸ’ ਵਾਲੀ ਟਿੱਪਣੀ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਖ਼ਿਲਾਫ਼ ਮੋਰਚਾ ਖੋਲ੍ਹਿਆ ਗਿਆ ਹੈ, ਜਿਸ ਵਿੱਚ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਅਤੇ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ।
ਸਰਕਾਰ ਖਿਲਾਫ ਪ੍ਰਦਰਸ਼ਨ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕਦੇ ਹੋਏ ਇੱਕ ਪ੍ਰਦਰਸ਼ਨਕਾਰੀ ਨੂੰ ਵੀ ਅੱਗ ਲੱਗ ਗਈ। ਇਸ ਦੌਰਾਨ ਭਗਦੜ ਮੱਚ ਗਈ। ਹਾਲਾਂਕਿ ਮੌਕੇ ‘ਤੇ ਮੌਜੂਦ ਲੋਕਾਂ ਨੇ ਅੱਗ ‘ਤੇ ਕਾਬੂ ਪਾਇਆ। ਦੱਸ ਦੇਈਏ ਕਿ ਅੱਜ ਗਾਰਡੀਅਨਜ਼ ਆਫ਼ ਗਵਰਨੈਂਸ ਵੱਲੋਂ ਡੀਸੀ ਦਫ਼ਤਰ ਦੇ ਬਾਹਰ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮਾਰਚ ਦੌਰਾਨ ਸੀਐਮ ਮਾਨ ਦਾ ਪੁਤਲਾ ਫੂਕਿਆ ਗਿਆ।