ਪੁਰੂਲੀਆ (ਰਾਘਵ): ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਮੰਗਲਵਾਰ ਨੂੰ ਚੋਣ ਕਮਿਸ਼ਨ ‘ਤੇ ਗੰਭੀਰ ਦੋਸ਼ ਲਗਾਏ ਹਨ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਨੇ ਚੋਣ ਪ੍ਰਚਾਰ ਦੌਰਾਨ ਭਾਜਪਾ ਆਗੂਆਂ ਵੱਲੋਂ ਨਫ਼ਰਤ ਭਰੇ ਭਾਸ਼ਣ ਦੇਣ ਦੇ ਦੋਸ਼ਾਂ ਤੋਂ ਅੱਖਾਂ ਫੇਰ ਲਈਆਂ ਹਨ, ਜਿਸ ਕਾਰਨ ਆਦਰਸ਼ ਚੋਣ ਜ਼ਾਬਤਾ ‘ਮੋਦੀ ਚੋਣ ਜ਼ਾਬਤਾ’ ਵਿੱਚ ਤਬਦੀਲ ਹੋ ਗਿਆ ਹੈ।
ਪੁਰੂਲੀਆ ਵਿੱਚ ਇੱਕ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਤ੍ਰਿਣਮੂਲ ਕਾਂਗਰਸ ਦੇ ਮੁਖੀ ਨੇ ਦਾਅਵਾ ਕੀਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਦੇ ਹੋਰ ਪ੍ਰਮੁੱਖ ਆਗੂ ਸਿਰਫ਼ ਆਪਣੇ ਆਪ ਨੂੰ ਹਿੰਦੂ ਮੰਨਦੇ ਹਨ ਅਤੇ ਹੋਰ ਭਾਈਚਾਰਿਆਂ ਬਾਰੇ ਨਹੀਂ ਸੋਚਦੇ। ਉਨ੍ਹਾਂ ਦੋਸ਼ ਲਾਇਆ ਕਿ ਮੋਦੀ ਅਤੇ ਭਾਜਪਾ ਦੇ ਹੋਰ ਆਗੂ ਆਪਣੇ ਨਫ਼ਰਤ ਭਰੇ ਭਾਸ਼ਣਾਂ ਨਾਲ ਨੀਵੀਂ ਜਾਤੀ ਦੇ ਹਿੰਦੂਆਂ, ਘੱਟ ਗਿਣਤੀਆਂ ਅਤੇ ਹੋਰ ਵੰਚਿਤ ਵਰਗਾਂ ਨੂੰ ਡਰਾ ਰਹੇ ਹਨ ਪਰ ਚੋਣ ਕਮਿਸ਼ਨ ਚੁੱਪ ਹੈ।
ਮਮਤਾ ਬੈਨਰਜੀ ਨੇ ਕਿਹਾ, ‘ਚੋਣ ਕਮਿਸ਼ਨ ਦਾ ਆਦਰਸ਼ ਚੋਣ ਜ਼ਾਬਤਾ ਮਜ਼ਾਕ ਬਣ ਗਿਆ ਹੈ ਅਤੇ ਇਸ ਨੂੰ ਮੋਦੀ ਕੋਡ ਆਫ ਕੰਡਕਟ ਦਾ ਨਾਂ ਦਿੱਤਾ ਜਾਣਾ ਚਾਹੀਦਾ ਹੈ। ਪਰ, ਅਸੀਂ ਇਸ ਦੇਸ਼ ਦੇ ਨਾਗਰਿਕਾਂ ਦੇ ਅਧਿਕਾਰਾਂ ਦੀ ਉਲੰਘਣਾ ਦੀ ਹਰ ਘਟਨਾ ਨੂੰ ਬੇਨਕਾਬ ਕਰਨਾ ਜਾਰੀ ਰੱਖਾਂਗੇ।