ਨਕਲੀ ਦਸਤਾਵੇਜ਼ ‘ਚ ਵਾਧੇ ਦੇ ਕਾਰਨ ਆਸਟ੍ਰੇਲੀਆ ਦੀਆਂ ਪੰਜ ਯੂਨੀਵਰਸਿਟੀਆਂ ਨੇ ਭਾਰਤ ਦੇ ਕੁਝ ਵਿਦਿਆਰਥੀਆਂ ਦੇ ਦਾਖਲੇ ‘ਤੇ ਪਾਬੰਦੀ ਲਾ ਦਿੱਤੀ ਗਈ ਹੈ। ਆਸਟ੍ਰੇਲੀਆ ‘ਚ ਇਸ ਸਮੇ ਭਾਰਤੀ ਵਿਦਿਆਰਥੀਆਂ ਦੀ ਗਿਣਤੀ 2019 ਦੇ 75000 ਦੇ ਅੰਕੜੇ ਤੋਂ ਵੱਧ ਸਕਦੀ ਹੈ। ਸਾਂਸਦ ਦੇ ਮੈਂਬਰਾਂ ‘ਤੇ ਸਿੱਖਿਆ ਦੇ ਖੇਤਰ ਨੇ ਆਸਟ੍ਰੇਲੀਆ ਦੀ ਇਮੀਗ੍ਰੇਸ਼ਨ ਅਤੇ ਦੇਸ਼ ਦੇ ਲਾਭ ਵਾਲੇ ਅੰਤਰਰਾਸ਼ਟਰੀ ਸਿੱਖਿਆ ਬਾਜ਼ਾਰ ‘ਤੇ ਵਿਦਿਆਰਥੀਆਂ ਦੇ ਅੰਕੜੇ ਵਿੱਚ ਹੁਣ ਦੇ ਵਾਧੇ ਦੇ ਸੰਭਾਵੀ ਲੰਬੇ ਸਮੇਂ ਦੇ ਪ੍ਰਭਾਵਾਂ ਬਾਰੇ ਚਿੰਤਾ ਜਤਾਈ ਹੈ।
ਆਸਟ੍ਰੇਲੀਆ ‘ਚ ਆ ਰਹੇ ਵਿਦਿਆਰਥੀਆਂ ਦੀ ਗਿਣਤੀ ਉਮੀਦ ਤੋਂ ਬਹੁਤ ਜਿਆਦਾ ਹੈ ਪਰ ਨਾਲ ਹੀ ਫਰਜ਼ੀ ਵਿਦਿਆਰਥੀਆਂ ਦੀ ਗਿਣਤੀ ਵਿੱਚ ਵੀ ਵਾਧਾ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਪ੍ਰਸਥਿਤੀ ਕਾਰਨ ਬਹੁਤ ਸਾਰੀਆਂ ਯੂਨੀਵਰਸਿਟੀਆਂ ਨੇ ਦਾਖਲੇ ਬੰਦ ਕਰ ਦਿੱਤੇ ਗਏ ਹਨ। ਵਿਕਟੋਰੀਆ ਯੂਨੀਵਰਸਿਟੀ, ਐਡਿਥ ਕੋਵਾਨ ਯੂਨੀਵਰਸਿਟੀ, ਵੋਲੋਂਗੋਂਗ ਯੂਨੀਵਰਸਿਟੀ, ਟਾਰੈਂਸ ਯੂਨੀਵਰਿਟੀ ਤੇ ਸਾਊਥ ਕਰਾਸ ਯੂਨੀਵਰਸਿਟੀ ਨੇ ਭਾਰਤੀ ਵਿਦਿਆਰਥੀਆਂ ਦੇ ਦਾਖਲੇ ‘ਤੇ ਪਾਬੰਦੀ ਲਗਾਈ ਗਈ ਹੈ।