ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ‘ਆਪ’ ਸਰਕਾਰ ਤੋਂ ਮੰਗ ਕੀਤੀ ਹੈ ਕਿ ਭਾਰਤ ਭੂਸ਼ਣ ਆਸ਼ੂ ਦੀ ਗ੍ਰਿਫਤਾਰੀ ਨੂੰ ਲੈ ਕੇ ਇਸ ਘੁਟਾਲੇ ‘ਚ ਪੂਰੇ ਨੈੱਟਵਰਕ ਅਤੇ ਆਸ਼ੂ ਦੀ ਭੂਮਿਕਾ ਦੀ ਜਾਂਚ ਕੀਤੀ ਜਾਵੇ। ਮਜੀਠੀਆ ਨੇ ਕਿਹਾ ਕਿ ਉਨ੍ਹਾਂ ਨੇ 13 ਅਗਸਤ 2021 ਨੂੰ ਪ੍ਰੈੱਸ ਕਾਨਫਰੰਸ ਕਰਕੇ ਕਾਂਗਰਸ ਦੇ ਘੁਟਾਲਿਆਂ ਬਾਰੇ ਜੋ ਦੱਸਿਆ ਸੀ, ਉਹ ਬਿਲਕੁਲ ਉਹੀ ਨਿਕਲਿਆ।
ਅਕਾਲੀ ਦਲ ਨੇ ਭ੍ਰਿਸ਼ਟ ਅਧਿਕਾਰੀ ਆਰ ਕੇ ਸਿੰਗਲਾ ਅਤੇ ਉਸ ਦੀਆਂ ਭ੍ਰਿਸ਼ਟ ਗਤੀਵਿਧੀਆਂ ਦਾ ਪਰਦਾਫਾਸ਼ ਕੀਤਾ ਅਤੇ ਇਹ ਵੀ ਖੁਲਾਸਾ ਕੀਤਾ ਕਿ ਕਿਵੇਂ ਸਿੰਗਲਾ ਨੂੰ ਸਾਬਕਾ ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਦੁਆਰਾ ਵੱਕਾਰੀ ਅਤੇ ਪ੍ਰਮੁੱਖ ਅਹੁਦਿਆਂ ‘ਤੇ ਤਾਇਨਾਤ ਕੀਤਾ ਗਿਆ ਸੀ। ਪਰ ਕਾਂਗਰਸ ਸਰਕਾਰ ਨੇ ਉਸ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ। ਮਜੀਠੀਆ ਨੇ ‘ਆਪ’ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਹ ਕਾਰਵਾਈ ਸਿੰਗਲਾ ਤੱਕ ਸੀਮਤ ਨਾ ਰਹੇ ਸਗੋਂ ਪੂਰੇ ਨੈੱਟਵਰਕ ਅਤੇ ਇਸ ਘੁਟਾਲੇ ‘ਚ ਆਸ਼ੂ ਦੀ ਭੂਮਿਕਾ ਦੀ ਵੀ ਜਾਂਚ ਹੋਣੀ ਚਾਹੀਦੀ ਹੈ।