Nation Post

ਮਹਾਰਾਸ਼ਟਰ ‘ਚ ਕੈਮੀਕਲ ਫੈਕਟਰੀ ‘ਚ ਲੱਗੀ ਭਿਆਨਕ ਅੱਗ, 3 ਦੀ ਮੌਤ, 12 ਜ਼ਖਮੀ

ਮਹਾਰਾਸ਼ਟਰ ‘ਚ ਪਾਲਘਰ ਜ਼ਿਲੇ ਦੇ ਬੋਈਸਰ ਇਲਾਕੇ ‘ਚ ਇਕ ਕੈਮੀਕਲ ਫੈਕਟਰੀ ‘ਚ ਭਿਆਨਕ ਅੱਗ ਲੱਗਣ ਕਾਰਨ 3 ਲੋਕਾਂ ਦੀ ਮੌਤ ਹੋ ਗਈ ਅਤੇ 12 ਹੋਰ ਜ਼ਖਮੀ ਹੋ ਗਏ।

ਬੋਇਸਰ ਫਾਇਰ ਬ੍ਰਿਗੇਡ ਨੇ ਦੱਸਿਆ ਕਿ ਬੁਆਇਲਰ ਫਟਣ ਕਾਰਨ ਫੈਕਟਰੀ ਵਿੱਚ ਅੱਗ ਲੱਗ ਗਈ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ 7 ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਹਨ ਅਤੇ ਅੱਗ ਬੁਝਾਉਣ ਦਾ ਕੰਮ ਜਾਰੀ ਹੈ। ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ ਹੈ। ਜ਼ਖਮੀਆਂ ਨੂੰ ਬੋਈਸਰ ਦੇ ਸ਼ਿੰਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।

Exit mobile version