ਦਿੱਲੀ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਇੱਕ ਜੱਜ ਦਾ ਐਮਐਮਐਸ ਵਾਇਰਲ ਹੋਇਆ ਹੈ। ਜਿਸ ਤੋਂ ਬਾਅਦ ਨਿਆਂਪਾਲਿਕਾ ‘ਤੇ ਕਈ ਸਵਾਲ ਖੜ੍ਹੇ ਹੋ ਰਹੇ ਹਨ। ਵਾਇਰਲ ਹੋਇਆ ਐੱਮਐੱਮਐੱਸ ਰੂਜ਼ ਐਵੇਨਿਊ ਕੋਰਟ ਦੇ ਐਡੀਸ਼ਨਲ ਸੈਸ਼ਨ ਜੱਜ ਦਾ ਇੱਕ ਮਹਿਲਾ ਸਟੈਨੋਗ੍ਰਾਫਰ ਦਾ ਹੈ।
ਦਰਅਸਲ, ਮਹਿਲਾ ਸਟੈਨੋਗ੍ਰਾਫਰ ਨਾਲ ਜੱਜ ਦੀ ਇਤਰਾਜ਼ਯੋਗ ਵੀਡੀਓ ਵਾਇਰਲ ਹੋਣ ਤੋਂ ਬਾਅਦ ਦਿੱਲੀ ਹਾਈਕੋਰਟ ਨੇ ਇਸ ਮਾਮਲੇ ਨੂੰ ਚੁੱਕਿਆ ਹੈ। ਹਾਈ ਕੋਰਟ ਵਿੱਚ ਸੁਣਵਾਈ ਦੌਰਾਨ ਅਦਾਲਤ ਨੇ ਜੱਜ ਅਤੇ ਮਹਿਲਾ ਸਟੈਨੋਗ੍ਰਾਫਰ ਦੋਵਾਂ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ। ਇੰਨਾ ਹੀ ਨਹੀਂ, ਇਸ ਦੇ ਨਾਲ ਹੀ ਸਰਕਾਰ ਨੂੰ ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਬਲਾਕ ਕਰਨ ਦੇ ਆਦੇਸ਼ ਦਿੱਤੇ ਗਏ ਹਨ।
ਇਤਰਾਜ਼ਯੋਗ ਵੀਡੀਓ ਦੇ ਮਾਮਲੇ ‘ਚ ਹਾਈਕੋਰਟ ਨੇ ਵੀਡੀਓ ਦਾ ਖੁਦ ਨੋਟਿਸ ਲੈਂਦਿਆਂ ਇਹ ਹੁਕਮ ਦਿੱਤਾ ਹੈ। ਦੱਸ ਦੇਈਏ ਕਿ ਇਸ ਵਾਇਰਲ ਵੀਡੀਓ (ਵਾਇਰਲ MMS) ਵਿੱਚ ਦੋਸ਼ੀ ਜੱਜ ਆਪਣੇ ਕੈਬਿਨ ਵਿੱਚ ਇੱਕ ਔਰਤ ਨਾਲ ਇਤਰਾਜ਼ਯੋਗ ਹਾਲਤ ਵਿੱਚ ਨਜ਼ਰ ਆ ਰਿਹਾ ਹੈ। ਖਾਸ ਗੱਲ ਇਹ ਹੈ ਕਿ ਇਹ ਔਰਤ ਉਨ੍ਹਾਂ ਦੇ ਸਟਾਫ ‘ਚ ਕੰਮ ਕਰਦੀ ਦੱਸੀ ਗਈ ਹੈ। ਇਸ ਲਈ ਮੀਡੀਆ ਰਿਪੋਰਟਾਂ ਮੁਤਾਬਕ ਵੀਡੀਓ ‘ਚ ਜੱਜ ਨਾਲ ਇਤਰਾਜ਼ਯੋਗ ਹਾਲਤ ‘ਚ ਨਜ਼ਰ ਆ ਰਹੀ ਮਹਿਲਾ ਜੱਜ ਦੀ ਸਟੈਨੋਗ੍ਰਾਫਰ ਹੈ।