ਨਵੀਂ ਦਿੱਲੀ: ਦਿਨ ਸ਼ੁਰੂ ਹੁੰਦੇ ਹੀ ਲੋਕਾਂ ਨੂੰ ਇਕ ਵਾਰ ਫਿਰ ਮਹਿੰਗਾਈ ਦਾ ਝਟਕਾ ਲੱਗਾ ਹੈ। ਇੱਕ ਵਾਰ ਫਿਰ ਐਲਪੀਜੀ ਗੈਸ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ। ਜਾਣਕਾਰੀ ਅਨੁਸਾਰ ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ ਵਿੱਚ 3.50 ਰੁਪਏ ਪ੍ਰਤੀ ਸਿਲੰਡਰ ਅਤੇ ਵਪਾਰਕ ਸਿਲੰਡਰ ਦੀ ਕੀਮਤ ਵਿੱਚ 8 ਰੁਪਏ ਦਾ ਵਾਧਾ ਹੋਇਆ ਹੈ। ਯਾਨੀ ਕਿ ਹੁਣ ਆਮ ਆਦਮੀ ਲਈ ਰੋਜ਼ੀ ਰੋਟੀ ਪਕਾਉਣਾ ਹੋਰ ਵੀ ਔਖਾ ਹੋ ਗਿਆ ਹੈ। ਨਵੀਂਆਂ ਦਰਾਂ ਮੁਤਾਬਕ ਹੁਣ ਲੋਕਾਂ ਨੂੰ ਰਸੋਈ ਗੈਸ ਸਿਲੰਡਰ ਲਈ 1005 ਰੁਪਏ ਦੇਣੇ ਪੈਣਗੇ।
ਕੀਮਤ ‘ਚ 50 ਰੁਪਏ ਦਾ ਵਾਧਾ
ਇਹ ਪਹਿਲੀ ਵਾਰ ਨਹੀਂ ਹੈ ਜਦੋਂ ਘਰੇਲੂ ਗੈਸ ਸਿਲੰਡਰ ਕਾਰਨ ਆਮ ਆਦਮੀ ਮਹਿੰਗਾਈ ਦੀ ਮਾਰ ਝੱਲ ਰਿਹਾ ਹੈ, ਸਗੋਂ ਇਸ ਤੋਂ ਪਹਿਲਾਂ 7 ਮਈ ਨੂੰ ਘਰੇਲੂ ਰਸੋਈ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ 50 ਰੁਪਏ ਦਾ ਵਾਧਾ ਕੀਤਾ ਗਿਆ ਸੀ। ਇਸ ਦੇ ਨਾਲ ਹੀ ਇੱਕ ਮਹੀਨਾ ਵੀ ਨਹੀਂ ਬੀਤਿਆ ਸੀ ਕਿ ਘਰੇਲੂ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਇੱਕ ਵਾਰ ਫਿਰ ਵਾਧਾ ਹੋ ਗਿਆ ਹੈ।