Nation Post

ਮਾਨਸਾ: ਸਿੱਖਿਆ ਮੰਤਰੀ ਮੀਤ ਹੇਅਰ ਨੇ ਗੁਰੂ ਤੇਗ ਬਹਾਦਰ ਸਟੇਡੀਅਮ ਦਾ ਕੀਤਾ ਦੌਰਾ, ਨੌਜਵਾਨ ਖਿਡਾਰੀਆਂ ਨਾਲ ਕੀਤੀ ਗੱਲਬਾਤ

Gurmeet Singh Meet Hayer

Gurmeet Singh Meet Hayer

ਮਾਨਸਾ: ਸਿੱਖਿਆ ਮੰਤਰੀ ਮੀਤ ਹੇਅਰ ਆਪਣੇ ਮਾਨਸਾ ਦੌਰੇ ਦੌਰਾਨ ਗੁਰੂ ਤੇਗ ਬਹਾਦਰ ਸਟੇਡੀਅਮ ਬੁਢਲਾਡਾ ਪੁੱਜੇ। ਇਸ ਮੌਕੇ ਉਨ੍ਹਾਂ ਨੌਜਵਾਨ ਖਿਡਾਰੀਆਂ ਨਾਲ ਗੱਲਬਾਤ ਵੀ ਕੀਤੀ। ਇਸ ਦੀਆਂ ਕੁਝ ਤਸਵੀਰਾਂ ਮੀਤ ਹੇਅਰ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸ਼ੇਅਰ ਕੀਤੀਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ਲਿਖਿਆ- ਮਾਨਸਾ ਜ਼ਿਲ੍ਹੇ ਦੇ ਦੌਰੇ ਦੌਰਾਨ ਗੁਰੂ ਤੇਗ਼ ਬਹਾਦਰ ਸਟੇਡੀਅਮ ਬੁੱਢਲਾਡਾ ਵਿਖੇ ਜਾਣ ਦਾ ਮੌਕਾ ਮਿਲਿਆ। ਨੌਜਵਾਨ ਖਿਡਾਰੀਆਂ ਨਾਲ ਗੱਲਬਾਤ ਕੀਤੀ। ਤੰਦਰੁਸਤ ਸਮਾਜ ਦੀ ਸਿਰਜਣਾ ਲਈ ਖੇਡਾਂ ਹੀ ਮੁੱਖ ਸਾਧਨ ਹਨ। ਸਾਡੀ ਸਰਕਾਰ ਦੀ ਕੋਸ਼ਿਸ਼ ਹੈ ਕਿ ਪਿੰਡਾਂ ‘ਚ ਮੁੜ ਖੇਡ ਕਲਚਰ ਪੈਦਾ ਕੀਤਾ ਜਾਵੇ। ਇਸ ਮੌਕੇ ਡਿਪਟੀ ਕਮਿਸ਼ਨਰ ਮਾਨਸਾ ਵੀ ਹਾਜ਼ਰ ਸਨ।

Exit mobile version