ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇੱਕ ਹੋਰ ਵੱਡੀ ਪਹਿਲ ਕੀਤੀ ਹੈ। ਸਮਾਜਿਕ ਸੁਰੱਖਿਆ ਵਿਭਾਗ ਅਤੇ ਮਾਰਕਫੈੱਡ ਵਿਚਕਾਰ ਸਮਝੌਤਾ ਹੋਇਆ ਹੈ। ਹੁਣ ਮਾਰਕਫੈੱਡ ਆਂਗਣਵਾੜੀ ਕੇਂਦਰਾਂ ਵਿੱਚ ਰਾਸ਼ਨ ਦੀ ਸਪਲਾਈ ਕਰੇਗਾ। ਮੁੱਖ ਮੰਤਰੀ ਭਗਵੰਤ ਮਾਨ ਨੇ ਆਂਗਣਵਾੜੀ ਕੇਂਦਰਾਂ ਲਈ ਉਤਪਾਦ ਲਾਂਚ ਕੀਤੇ। ਸੀਐਮ ਮਾਨ ਨੇ ਕਿਹਾ ਕਿ ਹੁਣ ਆਂਗਣਵਾੜੀ ਕੇਂਦਰਾਂ ਤੋਂ ਚੰਗਾ ਰਾਸ਼ਨ ਮਿਲੇਗਾ।
ਸਿਹਤਮੰਦ ਪੰਜਾਬ ਵੱਲ ਸਾਡੀ ਸਰਕਾਰ ਦਾ ਇੱਕ ਹੋਰ ਕਦਮ…
ਅੱਜ ਆਂਗਣਵਾੜੀ ਕੇਂਦਰਾਂ ‘ਚ ਬੱਚਿਆਂ ਤੇ ਮਹਿਲਾਵਾਂ ਲਈ ਆਉਣ ਵਾਲੇ ਖਾਣੇ ਦੇ ਉਤਪਾਦ ਮਾਰਕਫੈੱਡ ਦੇ ਸਹਿਯੋਗ ਨਾਲ ਲਾਂਚ ਕੀਤੇ…ਹੁਣ ਬਿਨਾਂ ਕਿਸੇ ਦੇਰੀ ਤੋਂ ਸਾਫ਼-ਸੁਥਰਾ ਖਾਣਾ ਬੱਚਿਆਂ ਨੂੰ ਦਿੱਤਾ ਜਾਵੇਗਾ…ਹੁਣ ਆਂਗਣਵਾੜੀ ਕੇਂਦਰਾਂ ‘ਚ ਖਾਣੇ ਦੇ ਉਤਪਾਦ ਮਾਰਕਫੈੱਡ ਦੇ ਹੋਣਗੇ… pic.twitter.com/SYgffWBFep— Bhagwant Mann (@BhagwantMann) January 10, 2023