Nation Post

ਮੁਕਤਸਰ ਸਾਹਿਬ ਦੇ ਐੱਸਐੱਸਪੀ ਕੰਪਲੈਕਸ ਦੀਆਂ ਕੰਧਾਂ ‘ਤੇ ਲਿਖੇ ਪਾਏ ਗਏ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ

khalistan zindabad slogan

ਮੁਕਤਸਰ ਸਾਹਿਬ: ਪੰਜਾਬ ਵਿੱਚ ਇੱਕ ਵਾਰ ਫਿਰ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਵਾਰ ਇਹ ਮਾਮਲਾ ਸ੍ਰੀ ਮੁਕਤਸਰ ਸਾਹਿਬ ਦੇ ਐਸਐਸਪੀ ਕੰਪਲੈਕਸ ਪੁਲਿਸ ਲਾਈਨ ਤੋਂ ਸਾਹਮਣੇ ਆਇਆ ਹੈ। ਜਿੱਥੇ ਐਸਐਸਪੀ ਉਪਿੰਦਰਜੀਤ ਸਿੰਘ ਘੁੰਮਣ ਦੇ ਦਫ਼ਤਰ ਦੀਆਂ ਕੰਧਾਂ ’ਤੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਹੋਏ ਪਾਏ ਗਏ।

ਇਸ ਦੇ ਨਾਲ ਹੀ ਸਿੱਖ ਫਾਰ ਜਸਟਿਸ ਦੇ ਪ੍ਰਧਾਨ ਗੁਰਪਤਵੰਤ ਸਿੰਘ ਪੰਨੂ ਨੇ ਵੀਡੀਓ ਜਾਰੀ ਕਰਕੇ ਇਸ ਦੀ ਜ਼ਿੰਮੇਵਾਰੀ ਲਈ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਨੂੰ ਪੰਜਾਬ ‘ਚ ‘ਭਾਰਤ ਜੋੜੋ ਯਾਤਰਾ’ ‘ਤੇ ਨਹੀਂ ਆਉਣਾ ਚਾਹੀਦਾ। ਦੂਜੇ ਪਾਸੇ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਨੇ ਕੰਧਾਂ ‘ਤੇ ਲਿਖੇ ਨਾਅਰਿਆਂ ਨੂੰ ਮਿਟਾ ਦਿੱਤਾ ਹੈ ਅਤੇ ਇਹ ਨਾਅਰੇ ਲਿਖਣ ਵਾਲਿਆਂ ਨੂੰ ਫੜਨ ਲਈ ਸੀ.ਸੀ.ਟੀ.ਵੀ. ਕੈਮਰੀਆਂ ਦੀ ਜਾਂਚ ਕੀਤੀ ਜਾ ਰਹੀ ਹੈ।

Exit mobile version