Nation Post

ਮੂਸੇਵਾਲਾ ਕਤਲਕਾਂਡ ‘ਚ ਭਾਜਪਾ ਆਗੂ ਅਸ਼ਵਨੀ ਸ਼ਰਮਾ ਬੋਲੇ- CM ਮਾਨ ਹੰਕਾਰ ਛੱਡ ਕੇਂਦਰੀ ਏਜੰਸੀ ਨੂੰ ਸੌਂਪਣ ਜਾਂਚ

ਚੰਡੀਗੜ੍ਹ: ਸਿੱਧੂ ਮੂਸੇਵਾਲਾ ਦੇ ਕਤਲ ਦੀ ਜਾਂਚ ਨੂੰ ਲੈ ਕੇ ਭਾਜਪਾ ਆਗੂ ਅਸ਼ਵਨੀ ਸ਼ਰਮਾ ਦਾ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅੱਜ ਇਸ ਕਤਲ ਨੂੰ ਇੱਕ ਮਹੀਨਾ ਹੋ ਗਿਆ ਹੈ, ਭਗਵੰਤ ਮਾਨ ਸਰਕਾਰ ਨੂੰ ਇਸ ਮਾਮਲੇ ਵਿੱਚ ਹੰਕਾਰ ਛੱਡ ਕੇ ਮੂਸੇਵਾਲਾ ਪਰਿਵਾਰ ਦੀ ਇੱਛਾ ਅਨੁਸਾਰ ਜਾਂਚ ਕੇਂਦਰੀ ਏਜੰਸੀ ਨੂੰ ਸੌਂਪਣੀ ਚਾਹੀਦੀ ਹੈ।…

ਅਸ਼ਵਨੀ ਸ਼ਰਮਾ ਨੇ ਅਗਨੀਪਥ ਯੋਜਨਾ ਦਾ ਵਿਰੋਧ ਕਰਨ ‘ਤੇ ਕਾਂਗਰਸ ‘ਤੇ ਵੀ ਤਾਅਨੇ ਲਾਏ ਹਨ। ਉਨ੍ਹਾਂ ਕਿਹਾ ਕਿ ਇਹ ਉਹ ਲੋਕ ਹਨ ਜਿਨ੍ਹਾਂ ਨੇ ਫੌਜ ਵੱਲੋਂ ਕੀਤੇ ਗਏ ਸਰਜੀਕਲ ਸਟ੍ਰਾਈਕ ‘ਤੇ ਵੀ ਸਵਾਲ ਖੜ੍ਹੇ ਕੀਤੇ ਹਨ। ਇਨ੍ਹਾਂ ਕਾਂਗਰਸੀ ਆਗੂਆਂ ਨੂੰ ਮਨੀਸ਼ ਤਿਵਾੜੀ ਤੋਂ ਸਿੱਖਣ ਦੀ ਲੋੜ ਹੈ।

Exit mobile version