Nation Post

ਮੂਸੇਵਾਲਾ ਕਤਲਕਾਂਡ: ਪਟਿਆਲਾ ਜੇਲ੍ਹ ਤੋਂ ਸ਼ਾਰਪ ਸ਼ੂਟਰ ਨਰੇਸ਼ ਗ੍ਰਿਫ਼ਤਾਰ, ਦਿੱਲੀ ਪੁਲਿਸ ਨੇ ਲਿਆ 7 ਦਿਨ ਦਾ ਰਿਮਾਂਡ

arrest

ਪਟਿਆਲਾ: ਸਿੱਧੂ ਮੂਸੇਵਾਲਾ ਕਤਲਕਾਂਡ ਵਿੱਚ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸ਼ਾਰਪ ਸ਼ੂਟਰ ਨਰੇਸ਼ ਨੂੰ ਪਟਿਆਲਾ ਜੇਲ੍ਹ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਦਿੱਲੀ ਪੁਲਿਸ ਨੇ ਨਰੇਸ਼ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਲਿਆ ਹੈ। ਨਰੇਸ਼ ‘ਤੇ ਕਾਤਲਾਂ ਨੂੰ ਹਥਿਆਰ ਮੁਹੱਈਆ ਕਰਵਾਉਣ ਦਾ ਸ਼ੱਕ ਹੈ।… ਨਰੇਸ਼ ਤੋਂ ਪੁੱਛਗਿੱਛ ਦੌਰਾਨ ਹੋਰ ਵੀ ਕਈ ਵੱਡੇ ਖੁਲਾਸੇ ਹੋ ਸਕਦੇ ਹਨ। ਪੁਲਿਸ ਨੇ ਨਰੇਸ਼ ਦਾ 7 ਦਿਨ ਦਾ ਰਿਮਾਂਡ ਹਾਸਲ ਕੀਤਾ ਹੈ। ਦਿੱਲੀ ਪੁਲਿਸ ਮੁਲਜ਼ਮਾਂ ਨੂੰ ਸਾਹਮਣੇ ਬਿਠਾ ਕੇ ਪੁੱਛਗਿੱਛ ਕਰੇਗੀ। ਜਾਣਕਾਰੀ ਅਨੁਸਾਰ ਨਰੇਸ਼ ਹੁਸ਼ਿਆਰਪੁਰ ਦੇ ਕੀਰਤੀ ਨਗਰ ਦਾ ਰਹਿਣ ਵਾਲਾ ਹੈ।

ਕਾਬਿਲੇਗੌਰ ਹੈ ਕਿ 29 ਮਈ ਦੀ ਸ਼ਾਮ ਨੂੰ ਗਾਇਕ ਸਿੱਧੂ ਮੂਸੇਵਾਲਾ ਦਾ ਅਣਪਛਾਣਤੇ ਵਿਅਕਤਿਆਂ ਦੁਆਰਾ ਕਲਤ ਕਰ ਦਿੱਤਾ ਗਿਆ ਸੀ। ਜਿਸ ਤੋਂ ਪੰਜਾਬ ਦੀ ਸਿਆਸਤ ਵਿੱਚ ਵੀ ਹੱਲਚੱਲ ਮੱਚ ਗਈ ਸੀ। ਇਸ ਮਾਮਲੇ ਵਿੱਚ ਪੁਲਿਸ ਕਈ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਚੁੱਕੀ ਹੈ। ਜਿਨ੍ਹਾਂ ਕੋਲੋ ਪੁੱਛਗਿੱਛ ਜਾਰੀ ਹੈ।

Exit mobile version