ਫ਼ਿਰੋਜ਼ਪੁਰ: ਸਿੱਧੂ ਮੂਸੇਵਾਲਾ ਮਾਮਲੇ ਵਿੱਚ ਮਾਨਸਾ ਦੀ ਪੁਲਿਸ ਕੱਲ੍ਹ ਸਵੇਰੇ ਗੈਂਗਸਟਰ ਮਨਪ੍ਰੀਤ ਸਿੰਘ ਮੰਨਾ ਨੂੰ ਫ਼ਿਰੋਜ਼ਪੁਰ ਕੇਂਦਰੀ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ ‘ਤੇ ਮਾਨਸਾ ਲੈ ਗਈ ਹੈ। ਜਿਸ ਤੋਂ ਬਾਅਦ ਕੱਲ੍ਹ ਫਿਰੋਜ਼ਪੁਰ ਕੇਂਦਰੀ ਜੇਲ੍ਹ ਦੀ ਉੱਚ ਸੁਰੱਖਿਆ ਵਾਲੀ ਬੈਰਕ ਵਿੱਚ ਜੇਲ੍ਹ ਪ੍ਰਸ਼ਾਸਨ ਵੱਲੋਂ ਤਲਾਸ਼ੀ ਮੁਹਿੰਮ ਚਲਾਈ ਗਈ ਤਾਂ ਤਿੰਨ ਗੈਂਗਸਟਰਾਂ ਕੋਲੋਂ 3 ਮੋਬਾਈਲ ਬਰਾਮਦ ਹੋਏ। ਪੰਜਾਬ ਪੁਲਿਸ ਦੇ ਆਈਟੀ ਵਿੰਗ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
3 ਤਰ੍ਹਾਂ ਦੇ ਹਥਿਆਰਾਂ ਨਾਲ ਕੀਤਾ ਕਤਲ
ਤੁਹਾਨੂੰ ਦੱਸ ਦੇਈਏ ਕਿ ਪੰਜਾਬੀ ਗਾਇਕ ਅਤੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ ਦੀ ਮਾਨਸਾ ਜ਼ਿਲ੍ਹੇ ਦੇ ਪਿੰਡ ਮੂਸੇਵਾਲਾ ਵਿੱਚ ਐਤਵਾਰ ਨੂੰ ਕੁਝ ਬਦਮਾਸ਼ਾਂ ਨੇ ਉਸ ਸਮੇਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਜਦੋਂ ਉਹ ਆਪਣੀ ਕਾਰ ਵਿੱਚ ਜਾ ਰਹੇ ਸਨ। ਪੰਜਾਬ ਦੇ ਡੀਜੀਪੀ ਨੇ ਦੱਸਿਆ ਸੀ ਕਿ ਬਦਮਾਸ਼ਾਂ ਨੇ ਸਿੱਧੂ ਮੂਸੇਵਾਲਾ ਨੂੰ ਮਾਰਨ ਲਈ 3 ਤਰ੍ਹਾਂ ਦੇ ਹਥਿਆਰਾਂ ਦੀ ਵਰਤੋਂ ਕੀਤੀ ਸੀ। ਸਿੱਧੂ ਮੂਸੇਵਾਲਾ ਨੇ ਉਸ ਦਿਨ ਆਪਣੀ ਬੁਲੇਟ ਪਰੂਫ਼ ਕਾਰ ਵੀ ਨਹੀਂ ਲਈ ਸੀ। ਉਹ ਆਪਣੇ ਦੋ ਕਮਾਂਡੋ ਵੀ ਆਪਣੇ ਨਾਲ ਨਹੀਂ ਲੈ ਗਿਆ।