Nation Post

ਮੂਸੇਵਾਲਾ ਕਤਲ ਮਾਮਲੇ ‘ਚ NIA ਨੇ ਪੰਜਾਬੀ ਗਾਇਕ ਮਨਕੀਰਤ ਔਲਖ ਅਤੇ ਦਿਲਪ੍ਰੀਤ ਢਿੱਲੋਂ ਤੋਂ ਕੀਤੀ ਪੁੱਛਗਿੱਛ

ਚੰਡੀਗੜ੍ਹ: ਸਿੱਧੂ ਮੂਸੇਵਾਲਾ ਕਤਲ ਕਾਂਡ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ NIA ਨੇ ਦੋ ਮਸ਼ਹੂਰ ਪੰਜਾਬੀ ਗਾਇਕ ਮਨਕੀਰਤ ਔਲਖ ਅਤੇ ਦਿਲਪ੍ਰੀਤ ਢਿੱਲੋਂ ਤੋਂ ਪੁੱਛਗਿੱਛ ਕੀਤੀ ਹੈ। ਇਹ ਜਾਂਚ ਦਿੱਲੀ ਸਥਿਤ ਐਨਆਈਏ ਹੈੱਡਕੁਆਰਟਰ ਵਿੱਚ ਕੀਤੀ ਗਈ ਹੈ। ਐਨਆਈਏ ਨੇ ਮੂਸੇਵਾਲਾ ਹੱਤਿਆਕਾਂਡ ਸਬੰਧੀ ਦੋਵਾਂ ਗਾਇਕਾਂ ਤੋਂ ਕਰੀਬ 4-5 ਘੰਟੇ ਪੁੱਛਗਿੱਛ ਕੀਤੀ।

ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਪੰਜਾਬੀ ਗਾਇਕਾ ਅਫਸਾਨਾ ਖਾਨ ਨੂੰ ਵੀ NIA ਨੇ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਮਲੇ ‘ਚ ਪੁੱਛਗਿੱਛ ਲਈ ਬੁਲਾਇਆ ਸੀ। ਜਿਸ ਤੋਂ ਬਾਅਦ ਅਫਸਾਨਾ ਖਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਇੰਸਟਾਗ੍ਰਾਮ ‘ਤੇ ਲਾਈਵ ਹੋ ਕੇ ਇਸ ਬਾਰੇ ਜਾਣਕਾਰੀ ਦਿੱਤੀ।

Exit mobile version