Nation Post

ਮੋਗਾ ‘ਚ ਗੁਰਦੁਆਰਾ ਸਾਹਿਬ ਦੇ ਬਾਹਰ ਚੱਲੀ ਗੋਲੀ,ਇਕ ਵਿਅਕਤੀ ਦੀ ਹੋਈ ਮੌਤ |

ਮੋਗਾ ‘ਚ ਗੁਰਦੁਆਰਾ ਸਾਹਿਬ ਦੇ ਬਾਹਰ ਗੋਲੀ ਚਲੀ ਹੈ,ਇਸ ਘਟਨਾ ‘ਚ ਇਕ ਵਿਅਕਤੀ ਦੀ ਮੌਤ ਹੋ ਗਈ ਹੈ |

ਮੋਗਾ ਦੇ ਧਰਮਕੋਟ ਪਿੰਡ ਫਤਿਹਗੜ੍ਹ ਕੋਰੋਟਾਣਾ ‘ਚ ਖਜ਼ਾਨਚੀ ਜੰਗ ਸਿੰਘ ਨੇ ਪੁਰਾਣੇ ਖਜ਼ਾਨਚੀ ‘ਤੇ ਥੋੜ੍ਹੇ ਪੈਸਿਆਂ ਨੂੰ ਲੈ ਕੇ ਗੁਰਦੁਆਰੇ ਦੀ ਨਵੀਂ ਕਮੇਟੀ ਨੂੰ ਲੈ ਕੇ ਹੋਏ ਵਿਵਾਦ ‘ਚ ਆਪਣੇ ਆਪ ਨੂੰ ਗੋਲੀ ਮਾਰ ਲਈ ਹੈ। ਜੰਗ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਚੁੱਕੀ ਹੈ। ਸੂਚਨਾ ਦੇ ਅਨੁਸਾਰ ਜੰਗ ਸਿੰਘ ਇੱਕ ਸੁਸਾਈਡ ਨੋਟ ਵੀ ਛੱਡ ਕੇ ਗਿਆ ਹੈ। ਇਹ ਘਟਨਾ ਸਵੇਰੇ ਪੰਜ ਵਜੇ ਦੀ ਦੱਸੀ ਜਾ ਰਹੀ ਹੈ | ਇਸ ਘਟਨਾ ‘ਤੇ ਕਿਸੇ ਨੇ ਵੀ ਕੋਈ ਬਿਆਨ ਨਹੀਂ ਦਿੱਤਾ ਹੈ। ਪੁਲਿਸ ਮੌਕੇ ਤੇ ਪਹੁੰਚ ਕੇ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ |

Exit mobile version