ਮੋਗਾ ‘ਚ ਸੜਕ ਹਾਦਸੇ ‘ਚ ਬੱਸ ਦੇ ਹਾਦਸਾਗ੍ਰਸਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਹ ਹਾਦਸਾ ਮੋਗਾ ਦੇ ਧਰਮਕੋਟ ਨੇੜੇ ਵਾਪਰਿਆ। ਇਸ ਹਾਦਸੇ ‘ਚ ਕਈ ਯਾਤਰੀਆਂ ਦੇ ਜ਼ਖਮੀ ਹੋਣ ਦੀ ਖਬਰ ਹੈ। ਜਿਵੇਂ ਹੀ ਬੱਸ ਪਲਟ ਗਈ ਤਾਂ ਮੌਕੇ ‘ਤੇ ਲੋਕਾਂ ਦੀ ਭੀੜ ਇਕੱਠੀ ਹੋ ਗਈ ਅਤੇ ਜ਼ਖਮੀਆਂ ਨੂੰ ਬੜੀ ਮੁਸ਼ਕਲ ਨਾਲ ਬੱਸ ‘ਚੋਂ ਬਾਹਰ ਕੱਢ ਕੇ ਨਜ਼ਦੀਕੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਇਸ ਦੇ ਨਾਲ ਹੀ ਘਟਨਾ ਤੋਂ ਬਾਅਦ ਬੱਸ ਦਾ ਡਰਾਈਵਰ ਅਤੇ ਕੰਡਕਟਰ ਮੌਕੇ ਤੋਂ ਫਰਾਰ ਦੱਸੇ ਜਾ ਰਹੇ ਹਨ।
ਮੋਗਾ ਦੇ ਧਰਮਕੋਟ ‘ਚ ਭਿਆਨਕ ਸੜਕ ਹਾਦਸਾ, ਬੱਸ ਪਲਟਣ ਕਾਰਨ ਕਈ ਜ਼ਖਮੀ

accident