ਚੰਡੀਗੜ੍ਹ: ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ਸਰਕਾਰ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਉਨ੍ਹਾਂ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਉਪ ਕੁਲਪਤੀ ਨੂੰ ਅਹੁਦੇ ਤੋਂ ਹਟਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਨਿਯੁਕਤੀ ਗੈਰ-ਸੰਵਿਧਾਨਕ ਤਰੀਕੇ ਨਾਲ ਕੀਤੀ ਗਈ ਸੀ, ਜਿਸ ਕਾਰਨ ਇਹ ਕਾਰਵਾਈ ਕੀਤੀ ਗਈ ਹੈ। ਰਾਜਪਾਲ ਪੁਰੋਹਿਤ ਨੇ ਇਸ ਸਬੰਧੀ ਪੱਤਰ ਵੀ ਜਾਰੀ ਕੀਤਾ ਹੈ।
ਰਾਜਪਾਲ ਦਾ ਮਾਨ ਸਰਕਾਰ ਖਿਲਾਫ ਵੱਡਾ ਐਕਸ਼ਨ, ਖੇਤੀਬਾੜੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨੂੰ ਕੀਤਾ ਬਰਖਾਸਤ
