Nation Post

ਰਾਜਪਾਲ ਨੂੰ ਪਹਿਲੀ ਵਾਰ ਜਵਾਬ ਦਿੰਦੇ ਹੋਏ ਬੋਲੇ CM ਮਾਨ- ਸਰਕਾਰ ਦੇ ਕੰਮ ‘ਚ ਨਾ ਦਿਓ ਦਖਲ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਲਿਖੀ ਚਿੱਠੀ ਦਾ ਜਵਾਬ ਦਿੱਤਾ ਹੈ। ਜਿਸ ਵਿੱਚ ਉਨ੍ਹਾਂ ਲਿਖਿਆ ਹੈ ਕਿ ਲੋਕਾਂ ਵੱਲੋਂ ਚੁਣੀ ਗਈ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕੰਮ ਵਿੱਚ ਬਿਨਾਂ ਕਿਸੇ ਕਾਰਨ ਦਖ਼ਲਅੰਦਾਜ਼ੀ ਨਾ ਕਰੋ। ਕਿਉਂਕਿ ਇਹ ਦਖਲ ਪੰਜਾਬ ਦੀ ਸੱਤਾ ਆਮ ਆਦਮੀ ਪਾਰਟੀ ਨੂੰ ਸੌਂਪਣ ਵਾਲਿਆਂ ਦੀ ਚੋਣ ਵਿਰੁੱਧ ਹੈ।

ਦੱਸ ਦੇਈਏ ਕਿ ਲੁਧਿਆਣਾ ਸਥਿਤ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਸਤਬੀਰ ਸਿੰਘ ਗੋਸਲ ਦੀ ਨਿਯੁਕਤੀ ਨੂੰ ਰਾਜਪਾਲ ਨੇ ਗੈਰ-ਕਾਨੂੰਨੀ ਕਰਾਰ ਦਿੱਤਾ ਸੀ ਅਤੇ ਪੰਜਾਬ ਸਰਕਾਰ ਨੂੰ ਪੱਤਰ ਲਿਖ ਕੇ ਤੁਰੰਤ ਜਵਾਬ ਦੇਣ ਲਈ ਕਿਹਾ ਸੀ।

Exit mobile version