Nation Post

ਰਾਹੁਲ ਗਾਂਧੀ ਪਹੁੰਚੇ ਪਿੰਡ ਮੂਸਾ, ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਮਾਪਿਆਂ ਨਾਲ ਕੀਤੀ ਮੁਲਾਕਾਤ

ਮਾਨਸਾ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਦਿਨ ਦਿਹਾੜੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਜਿਸ ਤੋਂ ਬਾਅਦ ਸਾਰੇ ਉਦਯੋਗਾਂ ਦੇ ਲੋਕ ਅਤੇ ਆਗੂ ਉਸਦੇ ਘਰ ਪਹੁੰਚ ਰਹੇ ਹਨ। …ਇਸ ਦੇ ਨਾਲ ਹੀ ਅੱਜ ਕਾਂਗਰਸ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਪਿੰਡ ਮੂਸਾ ਪਹੁੰਚੇ। ਜਿੱਥੇ ਉਹ ਸਿੱਧੂ ਮੂਸੇਵਾਲਾ ਦੇ ਮਾਪਿਆਂ ਨੂੰ ਮਿਲੇ ਅਤੇ ਦੁੱਖ ਸਾਂਝਾ ਕਰਕੇ ਉਨ੍ਹਾਂ ਦਾ ਹੌਸਲਾ ਵਧਾਇਆ।…

ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਸੀ ਮੁਲਾਕਾਤ

ਇਸ ਦੇ ਨਾਲ ਹੀ ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਨੇ ਚੰਡੀਗੜ੍ਹ ‘ਚ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਕੇ ਆਪਣੇ ਬੇਟੇ ਲਈ ਇਨਸਾਫ ਦੀ ਮੰਗ ਕੀਤੀ ਸੀ। ਗਾਇਕ ਦੇ ਮਾਪੇ ਲਗਾਤਾਰ ਆਪਣੇ ਇਕਲੌਤੇ ਪੁੱਤਰ ਲਈ ਇਨਸਾਫ਼ ਦੀ ਮੰਗ ਕਰ ਰਹੇ ਹਨ। …ਇਸ ਦੇ ਨਾਲ ਹੀ ਮੂਸੇਵਾਲਾ ਦੇ ਪਿਤਾ ਦੇ ਸੰਗਰੂਰ ਲੋਕ ਸਭਾ ਉਪ ਚੋਣ ਲੜਨ ਦੀਆਂ ਖਬਰਾਂ ਆ ਰਹੀਆਂ ਸੀ। ਇਸ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਮੂਸੇਵਾਲਾ ਦੇ ਪਿਤਾ ਨੇ ਇਕ ਵੀਡੀਓ ਜਾਰੀ ਕਰਕੇ ਕਿਹਾ ਹੈ ਕਿ ਉਨ੍ਹਾਂ ਦਾ ਚੋਣ ਲੜਨ ਦਾ ਕੋਈ ਇਰਾਦਾ ਨਹੀਂ ਹੈ।

Exit mobile version