Nation Post

ਲੁਧਿਆਣਾ: ਗੱਡੀਆਂ ਨੂੰ ਲੱਗੀ ਅੱਗ, ਮੌਕੇ ‘ਤੇ ਪਹੁੰਚੀ ਫਾਇਰ ਬ੍ਰਿਗੇਡ ਨੇ ਇੰਝ ਪਾਇਆ ਕਾਬੂ

ਲੁਧਿਆਣਾ: ਅੱਜ ਸਵੇਰੇ ਕਰੀਬ 5 ਵਜੇ ਸ਼ਹਿਰ ਦੇ ਡਿਵੀਜ਼ਨ ਨੰਬਰ ਅੱਠ ਦੇ ਸਾਹਮਣੇ 20 ਤੋਂ 30 ਮੋਟਰਸਾਈਕਲਾਂ ਨੂੰ ਅੱਗ ਲੱਗ ਗਈ, ਜਿਸ ਕਾਰਨ ਉਸ ਸਮੇਂ ਹੜਕੰਪ ਮੱਚ ਗਿਆ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ। ਪਰ ਅੱਗ ਇੰਨੀ ਭਿਆਨਕ ਸੀ ਕਿ ਸਾਰੇ ਮੋਟਰਸਾਈਕਲ ਸੜ ਕੇ ਸੁਆਹ ਹੋ ਗਏ। ਖੁਸ਼ਕਿਸਮਤੀ ਨਾਲ ਇਸ ਵਿੱਚ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ। ਹਾਲਾਂਕਿ ਅੱਗ ਕਿਸ ਤਰ੍ਹਾਂ ਲੱਗੀ ਇਸ ਦਾ ਅਜੇ ਤੱਕ ਕੋਈ ਕਾਰਨ ਸਾਹਮਣੇ ਨਹੀਂ ਆਇਆ ਹੈ।

 

Exit mobile version