Friday, November 15, 2024
HomeBreakingਲੁਧਿਆਣਾ 'ਚ ਨਵਜੰਮੀ ਬੱਚੀ ਨੂੰ ਛੱਤ ਤੋਂ ਸੁੱਟਿਆ; ਲਾਵਾਰਿਸ ਹਾਲਤ 'ਚ ਦੇਖ...

ਲੁਧਿਆਣਾ ‘ਚ ਨਵਜੰਮੀ ਬੱਚੀ ਨੂੰ ਛੱਤ ਤੋਂ ਸੁੱਟਿਆ; ਲਾਵਾਰਿਸ ਹਾਲਤ ‘ਚ ਦੇਖ ਹਸਪਤਾਲ ਲਿਜਾਇਆ ਗਿਆ,ਮਾਪਿਆਂ ਦੀ ਭਾਲ ਕਰ ਰਹੀ ਹੈ ਪੁਲਿਸ |

ਲੁਧਿਆਣਾ ‘ਚ ਨਵਜੰਮੀ ਬੱਚੀ ਨੂੰ ਛੱਤ ਤੋਂ ਹੇਠਾਂ ਸੁੱਟਣ ਦੀ ਘਟਨਾ ਸਾਹਮਣੇ ਆਈ ਹੈ। ਘਟਨਾ ਦੁੱਗਰੀ ਇਲਾਕੇ ਦੇ ਨਿਤੀਸ਼ ਵਿਹਾਰ ਦੀ ਹੈ। ਦੱਸਿਆ ਜਾ ਰਿਹਾ ਹੈ ਕਿ ਆਲੇ-ਦੁਆਲੇ ਦੇ ਲੋਕਾਂ ਨੇ ਬੱਚੀ ਨੂੰ ਗਲੀ ‘ਚ ਲਾਵਾਰਿਸ ਹਾਲਤ ‘ਚ ਦੇਖ ਕੇ ਉਸ ਨੂੰ ਹਸਪਤਾਲ ਪਹੁੰਚਾਇਆ।

ਸੂਚਨਾ ਦੇ ਅਨੁਸਾਰ ਇਸ ਪੂਰੇ ਘਟਨਾ ਦੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ ਜਿਸ ਵਿੱਚ ਬੱਚੀ ਛੱਤ ਤੋਂ ਡਿੱਗਦੀ ਨਜ਼ਰ ਆ ਰਹੀ ਹੈ। ਜਿਸ ਤੋਂ ਬਾਅਦ ਪੁਲਿਸ ਨੂੰ ਇਸ ਮਾਮਲੇ ਦੀ ਸੂਚਨਾ ਦਿੱਤੀ ਗਈ ਹੈ । ਬੱਚੀ ਨੂੰ ਬੇਬੀ ਕੇਅਰ ‘ਚ ਭਰਤੀ ਕਰਵਾਇਆ ਗਿਆ ਹੈ, ਫਿਲਹਾਲ ਬੱਚੀ ਦੀ ਹਾਲਤ ਠੀਕ ਹੈ। ਵੀਡੀਓ ਨੂੰ ਫੋਰੈਂਸਿਕ ਜਾਂਚ ਲਈ ਭੇਜਿਆ ਜਾਵੇਗਾ।

ਬੱਚੀ ਨੂੰ ਸੁੱਟਣ ਵਾਲੇ ਵਿਅਕਤੀ ਦਾ ਅਜੇ ਤੱਕ ਕੁਝ ਪਤਾ ਨਹੀਂ ਹੈ, ਨਾ ਹੀ ਇਹ ਪਤਾ ਲੱਗ ਸਕਿਆ ਹੈ ਕਿ ਬੱਚੀ ਹੈ ਕਿਸ ਦੀ । ਪੁਲਿਸ ਮੁਲਜ਼ਮਾਂ ਦਾ ਪਤਾ ਕਰਨ ਲਈ ਸ਼ਹਿਰ ਦੇ ਹਸਪਤਾਲਾਂ ਅਤੇ ਡਿਸਪੈਂਸਰੀਆਂ ਦਾ ਰਿਕਾਰਡ ਚੈੱਕ ਕਰ ਰਹੀ ਹੈ। ਇਸ ਦੇ ਨਾਲ ਹੀ ਘਟਨਾ ਸਥਾਨ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

ਜਾਣਕਾਰੀ ਦੇ ਅਨੁਸਾਰ ਹਸਪਤਾਲ ਦੇ ਡਾਕਟਰਾਂ ਨੇ ਦੱਸਿਆ ਕਿ ਦੇਖਿਆ ਜਾ ਰਿਹਾ ਹੈ ਕਿ ਜਣੇਪੇ ਤੋਂ ਪਹਿਲਾਂ ਬੱਚੀ ਦਾ ਜਨਮ ਹੋਇਆ ਸੀ, ਉਹ ਬਹੁਤ ਕਮਜ਼ੋਰ ਹੈ। ਉਸ ਦੇ ਸਰੀਰ ‘ਤੇ ਸੱਟਾਂ ਦੇ ਕਈ ਨਿਸ਼ਾਨ ਹਨ। ਜਦੋਂ ਤੱਕ ਬੱਚੀ ਪੂਰੀ ਤਰ੍ਹਾਂ ਠੀਕ ਨਹੀਂ ਹੋ ਜਾਂਦੀ, ਉਸ ਦਾ ਪੂਰਾ ਖਿਆਲ ਰੱਖਿਆ ਜਾਵੇਗਾ।

ਸੂਚਨਾ ਦੇ ਅਨੁਸਾਰ ਦੁੱਗਰੀ ਥਾਣੇ ਦੀ ਐਸਐਚਓ ਮਧੂ ਬਾਲਾ ਦਾ ਕਹਿਣਾ ਹੈ ਕਿ ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਨਵਜੰਮੇ ਬੱਚੇ ਨੂੰ ਹਸਪਤਾਲ ਪਹੁੰਚਾਇਆ। ਡਾਕਟਰਾਂ ਦੇ ਅਨੁਸਾਰ ਬੱਚੀ ਇੱਕ ਦਿਨ ਦੀ ਵੀ ਨਹੀਂ ਹੋਈ ਸੀ। ਹਾਲਾਂਕਿ, ਉਸਦੀ ਹਾਲਤ ਹੁਣ ਠੀਕ ਹੈ ਅਤੇ ਨਵਜੰਮੇ ਬੱਚੇ ਦੀ ਦੇਖਭਾਲ ਲਈ ਇੱਕ ਮਹਿਲਾ ਪੁਲਿਸ ਕਾਂਸਟੇਬਲ ਨੂੰ ਹਸਪਤਾਲ ਵਿੱਚ ਤਾਇਨਾਤ ਕੀਤਾ ਗਿਆ ਹੈ। ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ ਬੱਚੇ ਨੂੰ ਗੋਦ ਲੈਣ ਲਈ ਅਨਾਥ ਆਸ਼ਰਮ ਨੂੰ ਸੌਂਪ ਦਿੱਤਾ ਜਾਵੇਗਾ।

ਦੁੱਗਰੀ ਥਾਣੇ ਵਿੱਚ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਆਈਪੀਸੀ ਦੀ ਧਾਰਾ 317 ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਪੁਲਿਸ ਉਨ੍ਹਾਂ ਦੀ ਪਛਾਣ ਕਰਨ ਲਈ ਆਸਪਾਸ ਦੇ ਸੀਸੀਟੀਵੀ ਦੀ ਜਾਂਚ ਕਰ ਰਹੀ ਹੈ। ਜੋ ਬੱਚੀ ਨੂੰ ਇਸ ਹਾਲਤ ਚ ਛੱਡ ਕੇ ਗਏ ਹਨ |

RELATED ARTICLES

LEAVE A REPLY

Please enter your comment!
Please enter your name here

Most Popular

Recent Comments