Nation Post

ਲੁਧਿਆਣਾ ਵਿਧਾਇਕ ਗੁਰਪ੍ਰੀਤ ਗੋਗੀ ਨੇ ਘਰ ਦੇ ਬਾਹਰ ਲਾਏ ਪੋਸਟਰ, ਲਿਖਿਆ- ਹਥਿਆਰਾਂ ਨਾਲ ਐਂਟਰੀ ਨਹੀਂ ਹੋਵੇਗੀ

ਲੁਧਿਆਣਾ: ਜਨਤਕ ਥਾਵਾਂ ‘ਤੇ ਹਥਿਆਰ ਲੈ ਕੇ ਜਾਣ ਅਤੇ ਪ੍ਰਦਰਸ਼ਨ ਕਰਨ ‘ਤੇ ਸਖ਼ਤ ਪਾਬੰਦੀ ਲਗਾਈ ਗਈ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਵੀ ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਹਨ। ਅੱਜ ਲੁਧਿਆਣਾ ਦੇ ਹਲਕਾ ਪੱਛਮੀ ਤੋਂ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਦੇ ਘਰ ਦੇ ਬਾਹਰ ਪੋਸਟਰ ਲਗਾਏ ਗਏ ਹਨ। ਜਿਸ ‘ਤੇ ਲਿਖਿਆ ਹੈ ਕਿ ਹਥਿਆਰਾਂ ਨਾਲ ਐਂਟਰੀ ਦੀ ਮਨਾਹੀ ਹੈ।

ਉਨ੍ਹਾਂ ਕਿਹਾ ਕਿ ਜੋ ਪੋਸਟਰ ਲਗਾਏ ਗਏ ਹਨ, ਉਹ ਇਸ ਲਈ ਲਗਾਏ ਗਏ ਹਨ ਤਾਂ ਜੋ ਕੋਈ ਵੀ ਕਿਸੇ ਤਰ੍ਹਾਂ ਦੇ ਹਥਿਆਰਾਂ ਦਾ ਪ੍ਰਚਾਰ ਨਾ ਕਰ ਸਕੇ। ਪੰਜਾਬ ਦਾ ਮਾਹੌਲ ਸ਼ਾਂਤ ਹੈ। ਕਿਸੇ ਨੂੰ ਘਬਰਾਉਣ ਦੀ ਲੋੜ ਨਹੀਂ। ਇਹ ਕਦਮ ਇਸ ਲਈ ਵੀ ਚੁੱਕਿਆ ਗਿਆ ਹੈ ਤਾਂ ਜੋ ਬੰਦੂਕ ਕਲਚਰ ਨੂੰ ਪ੍ਰਫੁੱਲਤ ਨਾ ਹੋਣ ਦਿੱਤਾ ਜਾਵੇ।

Exit mobile version