ਲੁਧਿਆਣਾ ਦੇ ਪਿੰਡ ਕੱਦੋਂ ਦੇ ਸਰਪੰਚ ਨੂੰ ਡਾਇਰੈਕਟਰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੇ ਆਹੁਦੇ ਤੋਂ ਹਟਾ ਦਿੱਤਾ ਗਿਆ ਹੈ। ਸਰਪੰਚ ‘ਤੇ ਦੋਸ਼ ਲਗਾਇਆ ਗਿਆ ਹੈ ਕਿ ਉਸ ਨੇ ਪਿੰਡ ਦੇ ਸਾਰੇ ਦਰੱਖਤਾਂ ਨੂੰ ਕਟਵਾ ਦਿੱਤਾ ਹੈ।ਸਬੰਧਤ ਬਲਾਕ ਵਿਕਾਸ ਤੇ ਪੰਚਾਇਤ ਅਧਿਕਾਰੀ ਨੂੰ ਵਿਭਾਗ ਨੇ ਆਦੇਸ਼ ਦੇ ਦਿੱਤੇ ਹਨ ਕਿ ਉਹ ਸਰਪੰਚ ਤੋਂ ਪੰਚਾਇਤ ਦੀ ਸਾਰੀ ਜਾਇਦਾਦ ਤੇ ਬੈਂਕ ਖਾਤੇ ਨੂੰ ਕਬਜ਼ੇ ਵਿੱਚ ਲੈ ਕੇ ਸਰਬ ਸੰਮਤੀ ਨਾਲ ਚੁਣੇ ਗਏ ਪੰਚਾਇਤ ਮੈਂਬਰ ਨੂੰ ਸੌਂਪ ਦਿੱਤਾ ਜਾਵੇ ।
ਲੁਧਿਆਣਾ ਦੇ ਪਿੰਡ ਕੱਦੋਂ ਦੇ ਸਰਪੰਚ ਪਰਮਿੰਦਰ ਸਿੰਘ ਨੂੰ ਵਿਭਾਗ ਦੇ ਅੱਗੇ ਆਪਣਾ ਪੱਖ ਰੱਖਣ ਦੇਣ ਦਾ ਸਮਾਂ ਦਿੱਤਾ ਸੀ ਪਰ ਵਿਭਾਗ ਨੂੰ ਉਨ੍ਹਾਂ ਦੇ ਦਿੱਤੇ ਜਵਾਬ ਸੱਚੇ ਨਹੀਂ ਲੱਗੇ, ਇਸ ਤੋਂ ਬਾਅਦ 31 ਮਾਰਚ ਨੂੰ ਡਾਇਰੈਕਟਰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੇ ਉਨ੍ਹਾਂ ਨੂੰ ਅਹੁਦੇ ਤੋਂ ਬਰਖਾਸਤ ਕਰਨ ਦੇ ਆਦੇਸ਼ ਜਾਰੀ ਕਰ ਦਿੱਤੇ।
ਦੱਸਿਆ ਜਾ ਰਿਹਾ ਹੈ ਕਿ ਸਰਪੰਚ ਨੇ ਗ੍ਰੀਨ ਟ੍ਰਿਬਊਨਲ ਵੱਲੋਂ ਦਰੱਖਤਾਂ ਨੂੰ ਕੱਟਣ ‘ਤੇ ਰੋਕ ਲੱਗਣ ਤੋਂ ਬਾਅਦ ਵੀ ਪੰਚਾਇਤ ਦੀ ਜ਼ਮੀਨ ‘ਤੇ ਲੱਗੇ ਹੋਏ ਦਰੱਖਤਾਂ ਨੂੰ ਕਟਵਾਇਆ ਹੈ। ਸਰਪੰਚ ਨੂੰ ਨੋਟਿਸ ਮਿਲਣ ਦੇ 15 ਦਿਨਾਂ ਦੇ ਅੰਦਰ ਜਵਾਬ ਦੇਣ ਲਈ ਸਮਾਂ ਦਿੱਤਾ ਗਿਆ ਸੀ, ਪਰ ਦਿੱਤੇ ਸਮੇਂ ਚ ਕੁਝ ਨਹੀਂ ਕੀਤਾ ਗਿਆ ।ਇਸ ਲਈ ਵਿਭਾਗ ਨੇ ਸਰਪੰਚ ਨੂੰ ਬਰਖਾਸਤ ਕਰ ਦਿੱਤਾ |