ਲਗਾਤਾਰ ਹਾਦਸੇ ਵੱਧ ਰਹੇ ਨੇ ਜਿਸ ਕਾਰਨ ਹੁਣ ਤਾਮਿਲਨਾਡੂ ਸਰਕਾਰ ਨੇ ਇਕ ਐਲਾਨ ਕੀਤਾ ਹੈ। ਸਰਕਾਰ ਨੇ ਐਲਾਨ ਕਰਦਿਆਂ ਕਿਹਾ ਹੈ ਕਿ ਸੜਕ ਦੁਰਘਟਨਾ ਦੇ ਪੀੜਤਾਂ ਨੂੰ ਤੁਰੰਤ ਡਾਕਟਰੀ ਦੇਖਭਾਲ ਦੀਆਂ ਸਹੂਲਤਾਂ ਦੇਣ ਵਾਲਿਆਂ ਨੂੰ ਨਕਦ ਇਨਾਮ ਦਿੱਤਾ ਜਾਵੇਗਾ । ਦਰਅਸਲ, ਤਾਮਿਲਨਾਡੂ ਦੇ ਮੁੱਖ ਮੰਤਰੀ ਐੱਮਕੇ ਸਟਾਲਿਨ ਨੇ ਟਵੀਟ ਕਰ ਕੇ ਇਹ ਜਾਣਕਾਰੀ ਸਾਂਝੀ ਕੀਤੀ ਹੈ
ਤਾਮਿਲਨਾਡੂ ਵਿੱਚ ਸੜਕ ਦੁਰਘਟਨਾ ਦੇ ਸ਼ਿਕਾਰ ਹੋਏ ਲੋਕਾਂ ਦੀ ਜਾਨ ਬਚਾਉਣ ਦੀ ਦਿਸ਼ਾ ਵਿੱਚ ਇੱਕ ਵੱਡਾ ਕਦਮ ਮੰਨਿਆ ਜਾ ਰਿਹਾ ਹੈ।ਲੋਕ ਇਸ ਫੈਸਲੇ ਦੀ ਖੂਬ ਤਾਰੀਫ ਕਰ ਰਹੇ ਹਨ ,ਲੋਕਾਂ ਦਾ ਕਹਿਣਾ ਹੈ ਕਿ ਇਸ ਨਾਲ ਕਈਆਂ ਦੀ ਜਾਨ ਬਚ ਜਾਇਆ ਕਰੇਗੀ